ਵਿਧਾਇਕ ਤੇ ਮੇਅਰ ਨੇ ਨਵੀਂ ਸੜਕ ਬਣਾਉਣ ਦਾ ਕੰਮ ਕਰਵਾਇਆ ਸ਼ੁਰੂ
ਵਿਧਾਇਕ ਤੇ ਮੇਅਰ ਨੇ ਨਵੀਂ ਸੜਕ ਬਣਾਉਣ ਦਾ ਕੰਮ ਕਰਵਾਇਆ ਸ਼ੁਰੂ
Publish Date: Sat, 21 Feb 2026 07:09 PM (IST)
Updated Date: Sat, 21 Feb 2026 07:12 PM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਮਕਸਦ ਨਾਲ ਟੈਗੋਰ ਥਿਏਟਰ ਦੇ ਪਿੱਛੇ ਨਵੀਂ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਵਾਰਡ ਨੰਬਰ 58 ਦੇ ਕੌਂਸਲਰ ਗੁਰਜੀਤ ਸਾਹਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਦੌਰਾਨ ਇਲਾਕੇ ਦੇ ਕਈ ਸਥਾਨਕ ਆਗੂਆਂ ਅਤੇ ਵਸਨੀਕਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਸੜਕਾਂ, ਨਿਕਾਸੀ ਪ੍ਰਬੰਧ ਅਤੇ ਹੋਰ ਵਿਕਾਸ ਕਾਰਜਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਨਵੀਂ ਸੜਕ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਉਦਘਾਟਨ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਨਵੀਂ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਟ੍ਰੈਫਿਕ ਦੀ ਸਮੱਸਿਆ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੱਜੀ ਅਤੇ ਸੁਵਿਧਾਜਨਕ ਆਵਾਜਾਈ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਪ੍ਰਾਥਮਿਕਤਾ ਹੈ। ਕੌਂਸਲਰ ਗੁਰਜੀਤ ਸਾਹਨੀ ਨੇ ਕਿਹਾ ਕਿ ਵਾਰਡ ਨੰਬਰ 58 ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਆਲੇ-ਦੁਆਲੇ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਸਿੱਧਾ ਲਾਭ ਹੋਵੇਗਾ ਅਤੇ ਆਵਾਜਾਈ ਹੋਰ ਆਸਾਨ ਹੋਵੇਗੀ। ਇਸ ਦੌਰਾਨ ਲੱਕੀ ਲਹਿਲ, ਬਲਾਕ ਪ੍ਰਧਾਨ ਬਿੱਟੂ ਬਾਂਗਰ, ਐੱਮਸੀ ਜਗਤਾਰ ਜੱਗੀ, ਮੋਨਿਕਾ ਸ਼ਰਮਾ, ਲਵਿਸ਼ ਚੁੱਘ ਅਤੇ ਰਜਿੰਦਰ ਜੀ ਸਮੇਤ ਹੋਰ ਕਈ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਰਹੇ। ਉਨ੍ਹਾਂ ਨੇ ਵੀ ਇਸ ਵਿਕਾਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਲਈ ਫਾਇਦਾ ਹੋਵੇਗਾ। ਇਲਾਕਾ ਵਾਸੀਆਂ ਨੇ ਵੀ ਨਵੀਂ ਸੜਕ ਬਣਨ ’ਤੇ ਖੁਸ਼ੀ ਜਤਾਈ ਅਤੇ ਕਿਹਾ ਕਿ ਇਸ ਨਾਲ ਟ੍ਰੈਫਿਕ ਦੀ ਭੀੜ ਘਟੇਗੀ ਅਤੇ ਰੋਜ਼ਾਨਾ ਦੀ ਆਵਾਜਾਈ ਹੋਰ ਸੁਚੱਜੀ ਬਣੇਗੀ।