ਵਿਧਾਇਕ ਤੇ ਮੇਅਰ ਵੱਲੋਂ 1 ਕਰੋੜ 7 ਲੱਖ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਵਿਧਾਇਕ ਅਤੇ ਮੇਅਰ ਵੱਲੋਂ 1 ਕਰੋੜ 7 ਲੱਖ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
Publish Date: Thu, 05 Mar 2026 04:06 PM (IST)
Updated Date: Thu, 05 Mar 2026 04:08 PM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ ਇਥੇ ਸ਼ਹਿਰ ਦੇ ਕਈ ਇਲਾਕਿਆਂ ਵਿਚ 1 ਕਰੋੜ 7 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਹ ਕਾਰਜ ਨਾਭਾ ਗੇਟ ਤੋਂ ਕਾਰ ਪਾਰਕਿੰਗ ਏਸੀ ਮਾਰਕੀਟ ਤੱਕ ਕਰਵਾਏ ਜਾਣਗੇ। ਇਨ੍ਹਾਂ ਵਿਕਾਸ ਕਾਰਜਾਂ ਦਾ ਕੰਮ ਅੱਜ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਕੌਂਸਲਰ ਜਗਤਾਰ ਸਿੰਘ ਤਾਰੀ ਵਾਰਡ ਨੰਬਰ 46 ਅਤੇ ਕੌਸਲਰ ਮੀਨਾ ਦੇਵੀ ਵਾਰਡ ਨੰਬਰ 45 ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ-ਹਿਤੈਸ਼ੀ ਅਤੇ ਵਿਕਾਸ ਕੇਂਦਰਿਤ ਸੋਚ ਦੇ ਤਹਿਤ ਅਮਲ ਵਿਚ ਲਿਆਂਦੇ ਗਏ ਹਨ। ਕੋਹਲੀ ਨੇ ਕਿਹਾ ਕਿ ਵਿਕਾਸ ਕਾਰਜਾਂ ਤਹਿਤ ਨਾਭਾ ਗੇਟ ਤੋਂ ਏਸੀ ਮਾਰਕੀਟ ਪਾਰਕਿੰਗ ਤੱਕ, ਸਮੇਤ ਕਈ ਪ੍ਰਮੁੱਖ ਇਲਾਕਿਆਂ ਵਿਚ ਸੜਕਾਂ ਦੀ ਨਵੀਂ ਬਣਤ, ਇੰਟਰਲਾਕਿੰਗ ਟਾਈਲਾਂ ਅਤੇ ਆਵਾਜਾਈ ਸੁਵਿਧਾਵਾਂ ਵਿਚ ਵਾਧਾ ਕੀਤਾ ਗਿਆ ਹੈ। ਇਨ੍ਹਾਂ ਕਾਰਜਾਂ ਨਾਲ ਨਾ ਸਿਰਫ ਟ੍ਰੈਫਿਕ ਪ੍ਰਬੰਧਨ ਸੁਧਰੇਗਾ, ਸਗੋਂ ਇਲਾਕੇ ਦੀ ਸੂਰਤ ਵੀ ਨਿਖਰੇਗੀ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਇਤਿਹਾਸਕ ਵਿਕਾਸ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਹੋਰ ਨਵੇਂ ਪ੍ਰਾਜੈਕਟਾਂ ਦੀ ਘੋਸ਼ਣਾ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਾਰੇ ਵਿਕਾਸ ਕਾਰਜ ਮਿਆਰੀ ਤਰੀਕੇ ਨਾਲ ਅਤੇ ਸਮੇਂ ਸਿਰ ਮੁਕੰਮਲ ਕਰਵਾਏ ਜਾ ਰਹੇ ਹਨ। ਸ਼ਹਿਰ ਵਾਸੀਆਂ ਨੇ ਵੀ ਇਨ੍ਹਾਂ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਸੁਵਿਧਾਵਾਂ ਵਿਚ ਵਾਧਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਸੁਧਾਰ ਦੀ ਉਮੀਦ ਹੈ।