ਸ਼੍ਰੀ ਕਾਲੀ ਮਾਤਾ ਮੰਦਰ ’ਚ ਆਯੁਸ਼ਮਾਨ ਅਰੋਗਿਆ ਕੇਂਦਰ ਦਾ ਉਦਘਾਟਨ
ਸ੍ਰੀ ਕਾਲੀ ਮਾਤਾ ਮੰਦਰ ਵਿਖੇ ਆਯੁਸ਼ਮਾਨ ਅਰੋਗਿਆ ਕੇਂਦਰ ਦਾ ਉਦਘਾਟਨ
Publish Date: Sat, 28 Mar 2026 04:37 PM (IST)
Updated Date: Sat, 28 Mar 2026 04:38 PM (IST)

- ਹਰ ਵਰਗ ਤੱਕ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ : ਕੋਹਲੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮੰਦਿਰ ਸ਼੍ਰੀ ਕਾਲੀ ਦੇਵੀ ਵਿਖੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਆਯੁਸ਼ਮਾਨ ਅਰੋਗਿਆ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਅਰੋਗਿਆ ਕੇਂਦਰ ਇਲਾਕੇ ਦੇ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗਾ, ਜਿੱਥੇ ਮਰੀਜ਼ਾਂ ਨੂੰ ਮੁਫ਼ਤ ਇਲਾਜ, ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਕੇਂਦਰਾਂ ਨਾਲ ਸਿਹਤ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵੱਡੇ ਹਸਪਤਾਲਾਂ ਵੱਲ ਜਾਣ ਦੀ ਲੋੜ ਘਟੇਗੀ। ਉਨ੍ਹਾਂ ਕਿਹਾ ਕਿ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਵੀ ਇਹ ਕੇਂਦਰ ਇੱਕ ਵੱਡੀ ਸਹੂਲਤ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਜ਼ਰੂਰਤ ਪੈਣ ’ਤੇ ਤੁਰੰਤ ਮੈਡੀਕਲ ਸਹਾਇਤਾ ਮਿਲ ਸਕੇਗੀ। ਇਸ ਮੌਕੇ ਵਿਧਾਇਕ ਨੇ ਸਿਹਤ ਵਿਭਾਗ ਦੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਇਸ ਮੌਕੇ ਐੱਸਐੱਸਓ ਡਾ. ਲਵਕੇਸ਼ ਕੁਮਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅਰੋਗਿਆ ਕੇਂਦਰ ਵਿੱਚ ਆਮ ਜਨਤਾ ਅਤੇ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਮੁਫ਼ਤ ਮੈਡੀਕਲ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਇੱਥੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇ ਨਾਲ-ਨਾਲ 46 ਤਰ੍ਹਾਂ ਦੇ ਲੈਬ ਟੈਸਟਾਂ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਉਦਘਾਟਨ ਸਮਾਗਮ ਦੌਰਾਨ ਵਾਰਡ ਨੋ 48 ਤੋਂ ਰਾਜੇਸ਼ ਕੁਮਾਰ ਸਾਹਨੀ, ਨਰੇਸ਼ ਕੁਮਾਰ ਕਾਕਾ, ਯੋਗੇਸ਼ ਟੰਡਨ, ਕੌਸ਼ਲ ਚੋਪੜਾ, ਸਿਵਿਲ ਸਰਜਨ ਪਟਿਆਲਾ ਡਾ. ਰਚਨਾ, ਐੱਸਐੱਮਓ ਡਾ. ਲਵਕੇਸ਼ ਕੁਮਾਰ, ਡਾ. ਸੰਦੀਪ ਕੌਰ ਡਾਰਾ, ਡਾ. ਕਿਰਨਪ੍ਰੀਤ ਕੌਰ, ਡਾ. ਸ਼ਿਵਾਲੀ ਸਮੇਤ ਪੈਰਾਮੈਡੀਕਲ ਸਟਾਫ, ਮੀਡੀਆ ਵਿੰਗ ਦਾ ਸਟਾਫ ਅਤੇ ਆਸ਼ਾ ਵਰਕਰ ਆਦਿ ਮੌਜੂਦ ਸਨ।