ਐੱਸਓਆਈ ਵੱਲੋਂ ਮੁੱਖ ਮੰਤਰੀ ਵਿਰੁੱਧ ਰੋਸ ਪ੍ਰਦਰਸ਼ਨ
ਐਸ.ਓ.ਆਈ ਵਲੋਂ ਮੁੱਖ ਮੰਤਰੀ ਖਿਲਾਫ ਰੋਸ ਪ੍ਰਦਰਸ਼ਨ
Publish Date: Thu, 02 Apr 2026 05:08 PM (IST)
Updated Date: Thu, 02 Apr 2026 05:10 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ ਵਲੋਂ ਮੁੱਖ ਮੰਤਰੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਸਓਆਈ ਮਾਲਵਾ ਜ਼ੋਨ ਤਿੰਨ ਦੇ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਨੇ ਕਿਹਾ ਕਿ “ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਈ ਨੂੰ ਨਸ਼ਿਆਂ ਨਾਲ ਜੋੜਨਾ ਬਿਲਕੁਲ ਨਿੰਦਣਯੋਗ ਹੈ। ਉਹ ਖੁਦ ਇੱਕ ਪੀ.ਐੱਚ.ਡੀ ਖੋਜਾਰਥੀ ਹਨ। ਝਿੰਜਰ ਨੇ ਕਿਹਾ ਕਿ ਐਸਓਆਈ ਵਿੱਚ ਅਜਿਹੇ ਬਹੁਤ ਨੌਜਵਾਨ ਹਨ ਜੋ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ ਅਤੇ ਸਿੱਖਿਆ ਨਾਲ ਜੁੜੇ ਹਨ। ਜਥੇਬੰਦੀ ਹਮੇਸ਼ਾ ਵਿਦਿਆਰਥੀਆਂ ਦੇ ਹੱਕਾਂ ਅਤੇ ਪੰਜਾਬ ਦੇ ਭਵਿੱਖ ਲਈ ਸੰਘਰਸ਼ ਕਰਦੀ ਆਈ ਹੈ। ਕੁਲਦੀਪ ਸਿੰਘ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਆਪਣੇ ਬਿਆਨ ਲਈ ਜਲਦ ਮਾਫ਼ੀ ਨਹੀਂ ਮੰਗਦੇ, ਤਾਂ ਸੋਈ ਵੱਲੋਂ ਸੂਬਾ ਪੱਧਰ ’ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪੰਜਾਬ ਦੇ ਵਿਦਿਆਰਥੀ ਕਿਸੇ ਵੀ ਤਰ੍ਹਾਂ ਦੀ ਤੌਹੀਨ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਇਕੱਤਰ ਹੋਏ ਜਥੇਬੰਦੀ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕੌਮੀ ਜਰਨਲ ਸਕੱਤਰ ਸਿਮਰਨ ਪਟਿਆਲਵੀ ਨੇ ਕਿਹਾ ਕਿ ਕਾਲਜਾਂ ਯੂਨੀਵਰਸਿਟੀਆਂ ਵਿੱਚ ਪੜ ਰਹੇ ਵਿਦਿਆਰਥੀ ਪੰਜਾਬ ਦਾ ਭਵਿੱਖ ਹਨ ਅਤੇ ਮੁੱਖ ਮੰਤਰੀ ਨੂੰ ਆਪਣੇ ਮੂੰਹੋਂ ਪੰਜਾਬ ਦੇ ਭਵਿੱਖ ਨੂੰ ਬਦਨਾਮ ਨਹੀਂ ਕਰਨਾ ਚਾਹੀਦਾ। ਇਸ ਮੌਕੇ ਮਾਲਵਾ ਜ਼ੋਨ ਚਾਰ ਦੇ ਸਕੱਤਰ ਲਾਲੀ ਸੰਧੂ , ਪੰਜਾਬੀ ਯੂਨੀਵਰਸਿਟੀ ਦੇ ਸੋਈ ਦੇ ਪ੍ਰਧਾਨ ਹੁਸਨਦੀਪ ਸਿੰਘ ਚਹਿਲ, ਮੀਤ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ ਬੱਜੋਆਣਾ, ਪ੍ਰਤੀਕ, ਸਕੱਤਰ ਪੰਜਾਬੀ ਯੂਨੀਵਰਸਿਟੀ ਮਨਯੋਧ ਸਿੰਘ ਸੇਰਗਿੱਲ, ਚੇਅਰਮੈਨ ਆਸਿਫ ਹਾਂਡਾ, ਆਕਾਸ਼ਦੀਪ ਸਿੰਘ ਹਰੀਕਾ ਮੀਤ ਪ੍ਰਧਾਨ ਖਾਲਸਾ ਕਾਲਜ ਆਦਿ ਹਾਜ਼ਰ ਰਹੇ।