ਚਾਰ ਕਿੱਲੋ ਭੁੱਕੀ ਚੂਰਾਪੋਸਤ ਸਮੇਤ ਇੱਕ ਕਾਬੂ
ਚਾਰ ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਕਾਬੂ
Publish Date: Thu, 02 Apr 2026 05:33 PM (IST)
Updated Date: Thu, 02 Apr 2026 05:34 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਸ਼ੰਭੂ ਪੁਲਿਸ ਨੇ ਸ਼ੰਭੂ ਬੈਰੀਅਰ ਨੇੜੇ ਇੱਕ ਵਿਅਕਤੀ ਨੂੰ 4 ਕਿੱਲੋ ਭੁੱਕੀ ਚੂਰਾਪੋਸਤ ਸਮੇਤ ਕਾਬੂ ਕਰਨ ’ਚ ਸਫਲਤਾ ਹਾਸਲ ਹੋਈ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਅਜੇ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਤੇ ਭੈੜੇ ਪੁਰਸ਼ਾਂ ਦੀ ਤਲਾਸ਼ੀ ਦੇ ਸਬੰਧ ਵਿੱਚ ਮਹਿਮਦਪੁਰ ਸੰਭੂ ਬੈਰੀਅਰ ’ਤੇ ਮੌਜੂਦ ਸੀ। ਇਸ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ ਚਾਰ ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਪੁਲਿਸ ਵੱਲੋਂ ਮੁਲਜ਼ਮ ਦੀ ਪਛਾਣ ਸੁੱਖਾ ਸਿੰਘ ਵਜੋਂ ਹੋਈ ਹੈ, ਜੋ ਕਿ ਥਾਣਾ ਬਾਲਿਆਵਾਲੀ ਖੇਤਰ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੁਲਜਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।