ਨੌਜਵਾਨਾਂ ਨੂੰ ਸੰਗਠਿਤ ਕਰਨ ਵੱਲ ਮਿਸਲ ਸਤਲੁਜ ਦਾ ਵੱਡਾ ਉਪਰਾਲਾ : ਬਰਾੜ
ਨੌਜਵਾਨਾਂ ਨੂੰ ਸੰਗਠਿਤ ਕਰਨ ਵੱਲ ਮਿਸਲ ਸਤਲੁਜ ਦਾ ਵੱਡਾ ਉਪਰਾਲਾ - ਬਰਾੜ
Publish Date: Thu, 09 Apr 2026 04:50 PM (IST)
Updated Date: Fri, 10 Apr 2026 04:06 AM (IST)

ਧਰਮਿੰਦਰ ਸਿੰਘ ਹਲਕਾ ਰਾਜਪੁਰਾ ਦੇ ਯੂਥ ਪ੍ਰਧਾਨ ਨਿਯੁਕਤ ਐੱਚਐੱਸਸੈਣੀ, ਪੰਜਾਬੀ ਜਾਗਰਣ, ਰਾਜਪੁਰਾ ਪੰਜਾਬ ਦੇ ਹਿੱਤਾਂ ’ਤੇ ਕੇਂਦਰਿਤ ਮਜ਼ਬੂਤ ਅਤੇ ਬਦਲਵੀਂ ਰਾਜਨੀਤਕ ਲਹਿਰ ਖੜ੍ਹੀ ਕਰਨ ਲਈ ਵਚਨਬੱਧ ਜਥੇਬੰਦੀ ਮਿਸਲ ਸਤਲੁਜ ਵੱਲੋਂ ਸੰਗਠਨ ਢਾਂਚੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਧਰਮਿੰਦਰ ਸਿੰਘ ਨੂੰ ਹਲਕਾ ਰਾਜਪੁਰਾ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਵੱਲੋਂ ਦਿੱਤੀ ਗਈ। ਇਸ ਮੌਕੇ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਨੌਜਵਾਨ ਤਾਕਤ ਨੂੰ ਇੱਕਜੁੱਟ ਕਰ ਕੇ ਪੰਜਾਬ-ਕੇਂਦਰਿਤ ਸੋਚ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੁੜਨ ਦਾ ਸੱਦਾ ਦਿੰਦਿਆਂ ਭਰੋਸਾ ਦਿਵਾਇਆ ਕਿ ਮਿਸਲ ਸਤਲੁਜ ਵਿੱਚ ਹਰ ਇੱਕ ਨੌਜਵਾਨ ਨੂੰ ਪੂਰਾ ਮਾਣ-ਸਤਿਕਾਰ ਅਤੇ ਅੱਗੇ ਵਧਣ ਦੇ ਮੌਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਜਥੇਬੰਦੀ ਨੌਜਵਾਨਾਂ ਦੀ ਆਪਣੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਅਤੇ ਸੁਪਨਿਆਂ ਨੂੰ ਮਜ਼ਬੂਤੀ ਦੇਣ ਲਈ ਵਚਨਬੱਧ ਹੈ। ਇਸ ਮੌਕੇ ਪੂਰਾ ਪੰਜਾਬ ਲਹਿਰ ਦੇ ਕਨਵੀਨਰ ਅਮਰਿੰਦਰ ਸਿੰਘ ਤੁੜ ਨੇ ਵੀ ਹਾਜ਼ਰ ਨੌਜਵਾਨਾਂ ਦਾ ਮਿਸਲ ਸਤਲੁਜ ਵਿੱਚ ਤਹਿ-ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਦੀ ਸਰਗਰਮ ਭਾਗੀਦਾਰੀ ਨਾਲ ਹੀ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ। ਇਸ ਸਮਾਗਮ ਦੌਰਾਨ ਹਰਜੀਤ ਸਿੰਘ ਖਿਜਰਾਬਾਦ, ਗੁਰਬੀਰ ਸਿੰਘ ਧੀਰਾ (ਜ਼ਿਲ੍ਹਾ ਮੋਹਾਲੀ ਯੂਥ ਪ੍ਰਧਾਨ), ਹਰਪਿੰਦਰ ਸਿੰਘ (ਜ਼ਿਲ੍ਹਾ ਫਤਿਹਗੜ੍ਹ ਸਾਹਿਬ ਯੂਥ ਪ੍ਰਧਾਨ), ਬਲਜੀਤ ਸਿੰਘ ਬਿਲਾ, ਸੁਖਵਿੰਦਰ ਸਿੰਘ ਸਮੇਤ ਕਈ ਹੋਰ ਨੌਜਵਾਨਾਂ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ ਅਤੇ ਜਥੇਬੰਦੀ ਦੇ ਮਿਸ਼ਨ ਨਾਲ ਕਦਮ ਮਿਲਾ ਕੇ ਚੱਲਣ ਦਾ ਸੰਕਲਪ ਦੁਹਰਾਇਆ।