ਸੜਕਾਂ ਟੁੱਟੀਆਂ ਤੇ ਪਾਰਕ ਬਣੇ ਜੰਗਲ, ਪਾਣੀ ਲਈ ਰੋਜ਼ਾਨਾ ਦੰਗਲ
ਨੋਰਥ ਸਿਟੀ : ਵਾਅਦੇ ਹੋਏ ਹਵਾ, ਨਿਵਾਸੀ ਹੋ ਰਹੇ ਪ੍ਰੇਸ਼ਾਨ
Publish Date: Fri, 17 Apr 2026 08:54 PM (IST)
Updated Date: Sat, 18 Apr 2026 04:15 AM (IST)

ਨਾਰਥ ਸਿਟੀ : ਵਾਅਦੇ ਹੋਏ ਹਵਾ, ਨਿਵਾਸੀ ਹੋ ਰਹੇ ਪ੍ਰੇਸ਼ਾਨ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਦਾਅਵਿਆਂ ਦੇ ਉਲਟ, ਸ਼ਹਿਰ ਦੀ ਨੋਰਥ ਸਿਟੀ, ਚੌਰਾ ਦੇ ਨਿਵਾਸੀ ਅੱਜ ਵੀ ਮੁੱਢਲੀਆਂ ਸਹੂਲਤਾਂ ਲਈ ਤਰਸ ਰਹੇ ਹਨ। ਕਲੋਨੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਅਤੇ ਬਦਤਰ ਹਾਲਾਤਾਂ ਤੋਂ ਪ੍ਰੇਸ਼ਾਨ ਹੋ ਕੇ ਨੋਰਥ ਸਿਟੀ ਵੈਲਫੇਅਰ ਸੁਸਾਇਟੀ ਨੇ ਕਲੋਨਾਈਜ਼ਰ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਅਤੇ ਪ੍ਰਸ਼ਾਸਨਿਕ ਢਿੱਲ-ਮੱਠ ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਸੁਸਾਇਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ 16 ਸਤੰਬਰ 2024 ਨੂੰ ਡਿਵੈਲਪਰ ਅਤੇ ਰੈਜ਼ੀਡੈਂਟਸ ਵਿਚਕਾਰ ਹੋਈ ਮੀਟਿੰਗ ਦੌਰਾਨ ਭਰੋਸਾ ਦਿੱਤਾ ਗਿਆ ਸੀ ਕਿ 15 ਫਰਵਰੀ 2025 ਤੱਕ ਕਲੋਨੀ ਦੇ ਸਾਰੇ ਵਿਕਾਸ ਕਾਰਜ ਮੁਕੰਮਲ ਕਰ ਦਿੱਤੇ ਜਾਣਗੇ। ਪਰ ਅਫ਼ਸੋਸ ਦੀ ਗੱਲ ਹੈ ਕਿ 10 ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਮੁੱਖ ਕੰਮ ਵੀ ਸ਼ੁਰੂ ਨਹੀਂ ਹੋ ਸਕੇ। ਇਲਾਕਾ ਨਿਵਾਸੀਆਂ ਅਨੁਸਾਰ ਕਲੋਨੀ ਦੀਆਂ ਮੁੱਖ ਸੜਕਾਂ ਦਾ ਕੰਮ ਅਧੂਰਾ ਪਿਆ ਹੈ। ਸੜਕਾਂ ਤੇ ਖਿਲਰੇ ਵੱਡੇ ਪੱਥਰਾਂ ਕਾਰਨ ਰੋਜ਼ਾਨਾ ਹਾਦਸੇ ਹੋ ਰਹੇ ਹਨ, ਜਿਨ੍ਹਾਂ ਦਾ ਸ਼ਿਕਾਰ ਖ਼ਾਸ ਕਰਕੇ ਬੱਚੇ ਅਤੇ ਬਜ਼ੁਰਗ ਹੋ ਰਹੇ ਹਨ। ਬਾਰਿਸ਼ ਦੇ ਦਿਨਾਂ ਵਿੱਚ ਇੱਥੇ ਚਿੱਕੜ ਕਾਰਨ ਪੈਦਲ ਚੱਲਣਾ ਵੀ ਮੁਹਾਲ ਹੋ ਜਾਂਦਾ ਹੈ। ਕਾਲੋਨੀ ਵਿੱਚ ਸਾਫ਼ ਪਾਣੀ ਦੀ ਸਪਲਾਈ ਦਾ ਪ੍ਰਬੰਧ ਅਜੇ ਤੱਕ ਮੁਕੰਮਲ ਨਹੀਂ ਹੋਇਆ। ਪਾਣੀ ਵਾਲੀ ਟੈਂਕੀ ਅਤੇ ਪਾਈਪਾਂ ਦੀ ਸਫ਼ਾਈ ਨਾ ਹੋਣ ਕਾਰਨ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਲੋਨੀ ਦੀ ਸੀਵਰੇਜ ਲਾਈਨ ਨੂੰ ਅਜੇ ਤੱਕ ਮੇਨ ਸਪਲਾਈ ਨਾਲ ਨਹੀਂ ਜੋੜਿਆ ਗਿਆ। ਇਸ ਕਾਰਨ ਗੰਦਾ ਪਾਣੀ ਸੜਕਾਂ ਤੇ ਜਮਾਂ ਹੋ ਰਿਹਾ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਕਾਲੋਨੀ ਦੇ ਪਾਰਕਾਂ ਦੀ ਡਿਵੈਲਪਮੈਂਟ ਦਾ ਕੰਮ ਵੀ ਲੰਬੇ ਸਮੇਂ ਤੋਂ ਅਧੂਰਾ ਲਟਕ ਰਿਹਾ ਹੈ, ਜਿਸ ਕਾਰਨ ਬੱਚਿਆਂ ਦੇ ਖੇਡਣ ਲਈ ਕੋਈ ਢੁਕਵੀਂ ਥਾਂ ਨਹੀਂ ਹੈ। ਡੱਬੀ ਪ੍ਰਸ਼ਾਸਨ ਤੋਂ ਜਲਦ ਕਾਰਵਾਈ ਦੀ ਮੰਗ ਸੁਸਾਇਟੀ ਨੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੂੰ ਮੰਗ ਪੱਤਰ ਸੌਂਪ ਕੇ ਅਪੀਲ ਕੀਤੀ ਹੈ ਕਿ ਉਹ ਨਿੱਜੀ ਦਖ਼ਲ ਦੇ ਕੇ ਕਲੋਨਾਈਜ਼ਰ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਜਾਰੀ ਕਰਨ ਤਾਂ ਜੋ ਰੁਕੇ ਹੋਏ ਕੰਮ ਪਹਿਲ ਦੇ ਅਧਾਰ ਤੇ ਪੂਰੇ ਕੀਤੇ ਜਾ ਸਕਣ। ਸੁਸਾਇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ।