ਭਾਈ ਗੁਰਜੀਤ ਸਿੰਘ ਖ਼ਾਲਸਾ ਦੀ ਭੂਮਿਕਾ ਸ਼ਲਾਘਾਯੋਗ : ਪ੍ਰੋ. ਬਡੂੰਗਰ
ਭਾਈ ਗੁਰਜੀਤ ਸਿੰਘ ਖ਼ਾਲਸਾ ਦੀ ਭੂਮਿਕਾ ਸ਼ਲਾਘਾਯੋਗ : ਪ੍ਰੋ. ਬਡੂੰਗਰ
Publish Date: Thu, 23 Apr 2026 04:18 PM (IST)
Updated Date: Thu, 23 Apr 2026 04:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸੂਬੇ ਅੰਦਰ ਬੇਅਦਬੀਆਂ ਨੂੰ ਰੋਕਣ ਲਈ ਟਾਵਰ ’ਤੇ ਬੈਠ ਕੇ ਸੰਘਰਸ਼ ਕਰਨ ਵਾਲੇ ਭਾਈ ਗੁਰਜੀਤ ਸਿੰਘ ਖ਼ਾਲਸਾ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਘਰਸ਼ ਦੌਰਾਨ ਭਾਵੇਂ ਬੇਅਦਬੀਆਂ ਦਾ ਕਾਨੂੰਨ ਬਣਾਉਣ ਵਿਚ ਦੇਰੀ ਕੀਤੀ ਗਈ, ਪਰ ਆਖ਼ਿਰ ਵਿਚ ਟਾਵਰ ਮੋਰਚੇ ਅੱਗੇ ਕਾਨੂੰਨ ਬਣਾ ਕੇ ਵੀ ਸਰਕਾਰ ਹਾਰਦੀ ਵਿਖਾਈ ਦਿੱਤੀ ਹੈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਥੇਦਾਰ ਜਸਮੇਰ ਸਿੰਘ ਲਾਲੜੂ ਨੇ ਕਿਹਾ ਕਿ ਟਾਵਰ ਮੋਰਚਾ ਜਿੱਤਣ ਮਗਰੋਂ ਭਾਈ ਗੁਰਜੀਤ ਸਿੰਘ ਖ਼ਾਲਸਾ ਜਿੱਥੇ ਟਾਵਰ ਤੋਂ ਉੱਤਰਨ ਜਾ ਰਹੇ ਹਨ, ਉੱਥੇ ਹੀ ਉਨ੍ਹਾਂ ਨੂੰ ਸਹੀ ਸਲਾਮਤ ਟਾਵਰ ਤੋਂ ਉਤਾਰਨ ਦੀ ਜ਼ਿੰਮੇਵਾਰੀ ਵੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਹਿਮ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਵਿਚ ਖ਼ਾਲਸਾ ਪੰਥ ਦੀ ਵੱਡੀ ਜਿੱਤ ਹੋਈ ਹੈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵਿਧਾਨ ਸਭਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ਬਣਨ ਨਾਲ ਜਿੱਥੇ ਬੇਅਦਬੀਆਂ ਰੁਕਣਗੀਆਂ, ਉੱਥੇ ਹੀ ਸਖ਼ਤ ਸਜ਼ਾਵਾਂ ਨਾਲ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਠੱਪ ਪਵੇਗੀ।