ਵਿੱਤ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
ਵਿੱਤ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
Publish Date: Thu, 23 Apr 2026 05:47 PM (IST)
Updated Date: Thu, 23 Apr 2026 05:49 PM (IST)

- ਇੰਨਲਿਸਟਮੈਂਟ ਆਊਟੋਸਰੋਸ ਵਰਕਰਾਂ ਨੂੰ ਵਿਭਾਗਾਂ ’ਚ ਰੈਗੂਲਰ ਕਰਨ ਦੀ ਮੰਗ ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਦੀ ਮੀਟਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਪਾਤੜਾਂ ਵਿਖੇ ਹੋਈ। ਜਥੇਬੰਦੀ ਵੱਲੋਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਇਕ ਮਈ ਮਜ਼ਦੂਰ ਦਿਵਸ ਵਾਲੇ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦੇ ਘਰਾਓ ਦੇ ਕੀਤੇ ਗਏ ਐਲਾਨ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਲਏ ਗਏ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ, ਬ੍ਰਾਂਚ ਪ੍ਰਧਾਨ ਰਾਜਪਾਲ ਖਾਂ ਅਤੇ ਬ੍ਰਾਂਚ ਖਜ਼ਾਨਚੀ ਲਖਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ ਕਮੇਟੀ ਵੱਲੋਂ ਪਿਛਲੇ 4 ਸਾਲਾਂ ਤੋਂ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਰੱਖਿਆ ਹੋਇਆ ਹੈ। ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਆ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਸਬੰਧਿਤ ਵਿਭਾਗਾਂ ਵਿਚ ਮਰਜ਼ ਕਰ ਕੇ ਰੈਗੂਲਰ ਕੀਤਾ ਜਾਵੇ, ਗੁਜਾਰੇ ਯੋਗ, ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਆਧਾਰ ਮੰਨ ਕੇ ਇਨਲਿਸਟਮੈਂਟ ਆਊਟਸੋਰਸ ਮੁਲਾਜ਼ਮਾਂ ਦੀ ਤਨਖਾਹ ਤੈਅ ਕੀਤੀ ਜਾਵੇ। ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇ ਵਿਗਿਆਨਕ ਅਸੂਲ ਨੂੰ ਲਾਗੂ ਕੀਤਾ ਜਾਵੇ। ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਪੰਚਾਇਤੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਸੇਵਾ ਸਮੇਂ ਦੌਰਾਨ ਹੋਣ ਵਾਲੇ ਗੈਰ-ਘਾਤਕ ਹਾਦਸਿਆਂ ਸੌ ਫ਼ੀਸਦੀ ਭਰਪਾਈ ਵਿਭਾਗ ਵੱਲੋਂ ਕਰਨ ਦੀ ਗਰੰਟੀ ਕੀਤੀ ਜਾਵੇ। ਘਾਤਕ ਹਾਦਸਿਆਂ ਦੀ ਸੂਰਤ ਵਿੱਚ ਘੱਟੋ-ਘੱਟ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦੀ ਅਦਾਇਗੀ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। ਰਿਟਾਇਰਮੈਂਟ ਹੋਣ ’ਤੇ ਇਨਲਿਸਟਮੈਂਟ ਆਊਟਸੋਰਸ ਠੇਕਾ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਗਰੈਚੂਟੀ ਦੇ ਲਾਭ ਦੀ ਅਦਾਇਗੀ ਕੀਤੀ ਜਾਵੇ। ਇਸ ਵਿਊਂਤਬੰਦੀ ਨੂੰ ਲਾਗੂ ਕਰਨ ਦੇ ਸਮੇਂ ਤੱਕ ਹਰ ਸੇਵਾਮੁਕਤ ਮੁਲਾਜ਼ਮ ਨੂੰ 50 ਲੱਖ ਰੁਪਏ ਦੀ ਅਦਾਇਗੀ ਦੇ ਨਾਲ-ਨਾਲ ਪਰਿਵਾਰ ਦੇ ਇੱਕ ਜੀਅ ਲਈ ਨੌਕਰੀ ਦਾ ਪ੍ਰਬੰਧ ਕੀਤਾ ਜਾਵੇ। ਇੰਨਲਿਸਟਮੈਂਟ ਠੇਕਾ ਆਧਾਰਿਤ ਵਰਕਰਾਂ ਨੂੰ ਵੀ ਈਪੀਐੱਫ ਅਤੇ ਈਐੱਸਆਈ ਸਕੀਮ ਅਧੀਨ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਮਜ਼ਦੂਰ ਦਿਵਸ ਵਾਲੇ ਦਿਨ ਪਹਿਲੀ ਮਈ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦੇ ਘਿਰਾਓ ਮੌਕੇ ਵੱਡੀ ਗਿਣਤੀ ਵਿੱਚ ਕਾਮੇ ਸ਼ਾਮਲ ਹੋਣਗੇ।