ਬ੍ਰਿਟਿਸ਼ ਪਬਲਿਕ ਅਕੈਡਮੀ ਦਾ ਨਤੀਜਾ ਸ਼ਾਨਦਾਰ ਰਿਹਾ
ਬ੍ਰਿਟਿਸ਼ ਪਬਲਿਕ ਅਕੈਡਮੀ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Thu, 23 Apr 2026 07:16 PM (IST)
Updated Date: Thu, 23 Apr 2026 07:19 PM (IST)
ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ
ਬਲਬੇੜਾ : ਮਰਦਾਂਹੇੜੀ ਸਥਿਤ ਬ੍ਰਿਟਿਸ਼ ਪਬਲਿਕ ਅਕੈਡਮੀ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੋਰਡ ਦੇ ਰਿਜਲਟ ਵਿੱਚ ਮੱਲਾਂ ਮਾਰੀਆਂ ਹਨ। ਇਸ ਸਾਲ ਸਕੂਲ ਦੇ 59 ਵਿਦਿਆਰਥੀ ਪਰੀਖਿਆ ਵਿੱਚ ਬੈਠੇ। ਜਮਾਤ ਵਿਚੋਂ 6 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਨੰਬਰ ਲਏ, ਜਿਸ ਵਿੱਚ ਹਰਸ਼ੋਬਿਤ ਸਿੰਘ ਪੁੱਤਰ ਹਰਵਿੰਦਰ ਸਿੰਘ ਨੇ 95 ਫ਼ੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ। 12 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ਕੀਤੇ ਹਨ। ਇਸ ਸ਼ਾਨਦਾਰ ਪ੍ਰਾਪਤੀ ਲਈ ਇਹ ਸਾਰੇ ਹੀ ਵਿਦਿਆਰਥੀ ਅਤੇ ਮਾਪੇ ਵਧਾਈ ਦੇ ਪਾਤਰ ਹਨ। ਸਕੂਲ ਦੇ ਐੱਮਡੀ ਹਰਵਿੰਦਰ ਸਿੰਘ, ਪ੍ਰਿੰਸੀਪਲ ਗੀਤਾ ਸ਼ਰਮਾ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈ ਤੇ ਆਸ਼ਰੀਵਾਦ ਦੇ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਪਰਮਤਮਾ ਅੱਗੇ ਕਾਮਨਾ ਕੀਤੀ ਕਿ ਇਹ ਵਿਦਿਆਰਥੀ ਸਦਾ ਹੀ ਆਪਣੀ ਮਿਹਨਤ ਨਾਲ ਸਫਲਤਾ ਦੀਆਂ ਮੰਜ਼ਿਲਾਂ ਨੂੰ ਛੂੰਹਦੇ ਰਹਿਣ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੀ ਅਗਵਾਈ ਸਦਕਾ ਉਹ ਅੱਜ ਮੁਕਾਮ ’ਤੇ ਪੁੱਜੇ ਹਨ।