ਕੌਂਸਲ ਚੋਣਾਂ ਦੌਰਾਨ ਹੋਈ ਧੱਕੇਸ਼ਾਹੀ ਦਾ ਜਵਾਬ ਲੋਕ ਵਿਧਾਨ ਸਭਾ ਚੋਣਾਂ ਦੌਰਾਨ ਦੇਣਗੇ : ਕੰਬੋਜ ਕੌਂਸਲ ਚੋਣਾਂ ਦੌਰਾਨ ਹੋਈ ਧੱਕੇਸ਼ਾਹੀ ਦਾ ਜਵਾਬ ਲੋਕ ਵਿਧਾਨ ਸਭਾ ਚੋਣਾਂ ਦੌਰਾਨ ਦੇਣਗੇ- ਕੰਬੋਜ
Publish Date: Thu, 09 Jul 2026 05:55 PM (IST)
Updated Date: Fri, 10 Jul 2026 04:04 AM (IST)
* ਨੀਰਜ਼ ਜੈਨ ਨੂੰ ਸ਼ਹਿਰੀ ਤੇ ਰਕੇਸ਼ ਕੁਮਾਰ ਨੂੰ ਐੱਸਸੀ ਸੈੱਲ ਦਾ ਪ੍ਰਧਾਨ ਬਣਾਇਆ ਫੋਟੋ : 09ਪੀਟੀਐਲ : 27 ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ ਬਨੂੜ : ਸੂਬੇ ਦੇ ਵੋਟਰਾਂ ਨੂੰ ਬਦਲਾਅ ਦੇ ਝੂਠੇ ਵਾਅਦੇ ਕਰ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਹਰ ਵਰਗ ਦੇ ਲੋਕ ਦੁਖੀ ਹਨ ਅਤੇ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਚੋਣ ਮੈਨੀਫੈਸਟੋ ਦੇ ਉਪ ਚੇਅਰਮੈਨ ਹਰਦਿਆਲ ਸਿੰਘ ਕੰਬੋਜ ਵੱਲੋਂ ਬਨੂੜ ਵਿਖੇ ਨਵੇਂ ਖੋਲੇ ਗਏ ਕਾਂਗਰਸ ਪਾਰਟੀ ਦੇ ਦਫ਼ਤਰ ਦੇ ਉਦਘਾਟਨ ਮੌਕੇ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਦੌਰਾਨ ਕੀਤਾ। ਇਸ ਦੌਰਾਨ ਪਾਰਟੀ ਲਈ ਵਧੀਆ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਅਹੁਦੇ ਵੀ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਗਰ ਪਾਲਿਕਾ, ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਧੱਕੇਸ਼ਾਹੀ ਨਾਲ ਚੋਣਾਂ ਜਿੱਤੀਆਂ ਗਈਆਂ ਸਨ ਤੇ ਹੁਣ ਧੱਕੇਸ਼ਾਹੀ ਕਰਕੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਕੌਂਸਲਰਾਂ ਦੀ ਘੱਟ ਗਿਣਤੀ ਹੋਣ ਦੇ ਬਾਵਜੂਦ ਵੀ ਆਪਣੇ ਪ੍ਰਧਾਨ ਥਾਪੇ ਜਾ ਰਹੇ ਹਨ ਜੋ ਕਿ ਲੋਕਤੰਤਰ ਦਾ ਘਾਣ ਹੈ, ਜਿਸ ਦੀ ਮਿਸਾਲ ਰਾਜਪੁਰਾ ਅਤੇ ਬਨੂੜ ਵਿਖੇ ਕੀਤੀ ਗਈ ਧੱਕੇਸ਼ਾਹੀ ਹੈ ਜਿਸ ਦਾ ਖਮਿਆਜਾ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕਾਂ ਨੀਨਾ ਮਿੱਤਲ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭੁਗਤਣਾ ਪਵੇਗਾ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਹਲਕੇ ਦੇ ਕਾਂਗਰਸੀ ਵਰਕਰਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦਾ ਸੱਦਾ ਦਿੱਤਾ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਸੂਬੇ ਵਿੱਚ ਬੰਦ ਪਏ ਵਿਕਾਸ ਕਾਰਜਾਂ ਨੂੰ ਚਾਲੂ ਕਰਵਾਇਆ ਜਾ ਸਕੇ। ਇਸ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਨੀਰਜ ਕੁਮਾਰ ਜੈਨ ਨੂੰ ਕਾਂਗਰਸ ਪਾਰਟੀ ਬਨੂੜ ਦਾ ਸ਼ਹਿਰੀ ਪ੍ਰਧਾਨ, ਰਕੇਸ਼ ਕੁਮਾਰ ਕੇਸ਼ੀ ਨੂੰ ਐਸੀ ਸੈਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਕਾਂਗਰਸ ਪਾਰਟੀ ਹਾਈਕਮਾਨ ਵੱਲੋਂ ਵਿਧਾਨ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਦਾ ਉਪ ਚੇਅਰਮੈਨ ਨਿਯੁਕਤ ਕਰਨ ਤੇ ਇਲਾਕੇ ਦੇ ਕਾਂਗਰਸੀ ਵਰਕਰਾਂ ਵੱਲੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਿਰਭੈ ਸਿੰਘ ਮਿਲਟੀ ਕੰਬੋਜ, ਸਾਬਕਾ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਭੋਲਾ, ਜਗਤਾਰ ਸਿੰਘ ਕੰਬੋਜ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਸੋਨੀ ਸੰਧੂ, ਸੋਨੂ ਜੈਨ, ਪਿੰਕਾ ਜੈਨ, ਨੰਬਰਦਾਰ ਪ੍ਰੇਮ ਕੁਮਾਰ ਮਾਣਕਪੁਰ, ਸਿਕੰਦਰ ਸਿੰਘ ਬਨੂੜ, ਪ੍ਰੀਤਇੰਦਰ ਢੀਡਸਾ, ਬਲਦੀਪ ਸਿੰਘ ਬੱਲੂ, ਕੌਂਸਲਰ ਪ੍ਰੀਤੀ ਵਾਲੀਆ, ਸਾਧੂ ਸਿੰਘ, ਦੀਦਾਰ ਸਿੰਘ, ਜਗਦੀਪ ਧਾਲੀਵਾਲ, ਰਾਜੇਸ਼ ਵਰਮਾ, ਜੀਵਨ ਕੁਮਾਰ, ਕਰਨੈਲ ਸਿੰਘ ਚੰਗੇਰਾ, ਦਵਿੰਦਰ ਜੈਨ, ਅਭਿਸ਼ੇਕ ਜੈਨ, ਸਾਬਕਾ ਕੌਂਸਲ ਪ੍ਰਧਾਨ ਜਸਵੀਰ ਸਿੰਘ ਪੱਪੀ, ਗੁਰਮੇਲ ਸਿੰਘ ਫੌਜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।