- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਤੜਾਂ ਤੇ ਘੱਗਾ ਵਿਖੇ ਮਿਸ਼ਨ ਕਲੀਨ ਤਹਿਤ ਸਫਾਈ ਮੁਹਿੰਮ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ/ਘੱਗਾ : ਸੂਬੇ ਭਰ ਵਿਚ ਚਲਾਏ ਜਾ ਰਹੇ 10 ਦਿਨਾਂ ਸਫਾਈ ਮਹਾਂ ਅਭਿਆਨ ਤਹਿਤ ਨਗਰ ਕੌਂਸਲ ਪਾਤੜਾਂ ਤੇ ਨਗਰ ਪੰਚਾਇਤ ਘੱਗਾ ਵੱਲੋਂ ਵੱਖ-ਵੱਖ ਸਥਾਨਾਂ ’ਤੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ, ਸੀਨੀਅਰ ਆਪ ਆਗੂ ਡੀਟੀਓ ਕਰਨ ਸਿੰਘ, ਸੀਨੀਅਰ ਵਾਈਸ ਪ੍ਰਧਾਨ ਸ੍ਰੀਮਤੀ ਪ੍ਰੀਤੀ ਜੈਨ ਅਤੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਚੌਕ ਤੋਂ ਨਰਵਾਣਾ ਰੋਡ ਤੱਕ ਸਫਾਈ ਕਰਵਾਈ ਗਈ। ਇਸ ਮੌਕੇ ਅਨੁਵਿੰਦਰ ਸਿੰਘ, ਅਜੈਪਾਲ ਸਿੰਘ, ਭਗਵਤ ਦਿਆਲ ਨਿੱਕਾ ਸਾਬਕਾ ਕੌਂਸਲਰ ਸਮੇਤ ਨਗਰ ਕੌਂਸਲ ਦਾ ਸਮੂਹ ਸਟਾਫ ਅਤੇ ਸਫਾਈ ਸੇਵਕ ਮੌਜੂਦ ਰਹੇ। ਇਸੇ ਤਰ੍ਹਾਂ ਨਗਰ ਪੰਚਾਇਤ ਘੱਗਾ ਦੇ ਪ੍ਰਧਾਨ ਮਿੱਠੂ ਸਿੰਘ ਦੀ ਰਹਿਨੁਮਾਈ ਹੇਠ ਸਬ-ਸੈਂਟਰ, ਆਮ ਆਦਮੀ ਕਲੀਨਿਕ, ਫਿਰਨੀ ਰੋਡ ਅਤੇ ਨਗਰ ਖੇੜਾ ਰੋਡ ਵਿਖੇ ਸਫਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਸਫਾਈ ਕਰਮਚਾਰੀਆਂ ਵੱਲੋਂ ਸੜਕਾਂ ਅਤੇ ਆਸ-ਪਾਸ ਦੇ ਖੇਤਰਾਂ ਦੀ ਸਫਾਈ ਕਰਕੇ ਕੂੜਾ ਹਟਾਇਆ ਗਿਆ। ਇਸ ਮੌਕੇ ਮਨਜੀਤ ਸਿੰਘ, ਮਨਪ੍ਰੀਤ ਸਿੰਘ ਸੀਐੱਫ ਜਗਤਾਰ ਸਿੰਘ ਪੈਸਕੋ ਸੁਪਰਵਾਈਜ਼ਰ, ਰਸ਼ਪਾਲ ਸਿੰਘ, ਕੁਲਦੀਪ ਸਿੰਘ ਮੋਟੀਵੇਟਰ, ਤਰਵਿੰਦਰ ਸਿੰਘ ਐੱਮ.ਸੀ., ਅਮਨਦੀਪ ਸਿੰਘ ਐੱਮਸੀ., ਨਿਰਮਲ ਸਿੰਘ, ਆਪ ਆਗੂ ਟਿੰਕੂ ਵਰਮਾ, ਜਸਪਾਲ ਸਿੰਘ ਸਮੇਤ ਸਮੂਹ ਐੱਮਸੀ ਸਾਹਿਬਾਨ, ਨਗਰ ਪੰਚਾਇਤ ਘੱਗਾ ਦਾ ਸਮੂਹ ਸਟਾਫ ਅਤੇ ਸਫਾਈ ਸੇਵਕ ਮੌਜੂਦ ਸਨ। ਇਸ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਸਫਾਈ ਮਹਾ ਅਭਿਆਨ ਦਾ ਮੁੱਖ ਉਦੇਸ਼ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ-ਸੁਥਰਾ ਬਣਾਉਣਾ ਅਤੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫਾਈ ਬਣਾਈ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ।