- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਦਾ ਪਿਆਰ ਅਤੇ ਭਰੋਸਾ ਮੇਰੀ ਸਭ ਤੋਂ ਵੱਡੀ ਤਾਕਤ — ਸੰਜੀਵ ਸ਼ਰਮਾ ਕਾਲੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਹਲਕਾ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 28 ਵਿਚ ਪੁਸ਼ਪਿੰਦਰ ਪਾਠਕ ਤੇ ਹੇਮੰਤ ਪਾਠਕ ਬਲਾਕ ਪ੍ਰਧਾਨ ਯੂਥ ਕਾਂਗਰਸ ਬਿਸ਼ਨ ਨਗਰ ਵੱਲੋਂ ਸੰਜੀਵ ਸ਼ਰਮਾ ਕਾਲੂ ਦੇ ਸਮਰਥਨ ਵਿਚ ਇਕ ਵਿਸ਼ਾਲ ਮੀਟਿੰਗ ਕਰਵਾਈ ਗਈ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪਾਠਕ ਪਰਿਵਾਰ ਵੱਲੋਂ ਸੰਜੀਵ ਸ਼ਰਮਾ ਕਾਲੂ ਦੇ ਹੱਕ ਵਿਚ ਖੁੱਲ੍ਹਾ ਸਮਰਥਨ ਪ੍ਰਗਟ ਕੀਤਾ ਗਿਆ। ਪੁਸ਼ਪਿੰਦਰ ਪਾਠਕ ਤੇ ਹੇਮੰਤ ਪਾਠਕ ਵੱਲੋਂ ਕਰਵਾਈ ਮੀਟਿੰਗ ਵਿਚ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਆਪਣੀ ਹਾਜ਼ਰੀ ਦਰਜ ਕਰਵਾਈ। ਮੀਟਿੰਗ ਵਿਚ ਹਲਕਾ ਪਟਿਆਲਾ ਦਿਹਾਤੀ ਨਾਲ ਸਬੰਧਤ ਵੱਖ-ਵੱਖ ਲੋਕ-ਹਿੱਤ ਦੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਲਾਕਾ ਵਾਸੀਆਂ ਨੇ ਆਪਣੇ ਰੋਜ਼ਮਰ੍ਹਾ ਜੀਵਨ ਨਾਲ ਜੁੜੀਆਂ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਭਵਿੱਖੀ ਲੋੜਾਂ ਸਬੰਧੀ ਸੁਝਾਅ ਵੀ ਸਾਂਝੇ ਕੀਤੇ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਲੋਕਾਂ ਦਾ ਪਿਆਰ, ਸਤਿਕਾਰ ਤੇ ਭਰੋਸਾ ਮੇਰੀ ਸਭ ਤੋਂ ਵੱਡੀ ਤਾਕਤ ਹੈ। ਇਸ ਮੌਕੇ ਪੁਸ਼ਪਿੰਦਰ ਪਾਠਕ, ਹੇਮੰਤ ਪਾਠਕ ਬਲਾਕ ਪ੍ਰਧਾਨ ਯੂਥ ਕਾਂਗਰਸ ਬਿਸ਼ਨ ਨਗਰ,ਜਸਵਿੰਦਰ ਸਿੰਘ ਜਰਗੀਆ, ਸੇਵਕ ਸਿੰਘ ਝਿੱਲ , ਅਮਰਪ੍ਰੀਤ ਸਿੰਘ ਬੌਬੀ ਸਾਬਕਾ ਕੌਂਸਲਰ, ਵਰਿੰਦਰ ਜੋਸ਼ੀ, ਸੰਦੀਪ ਦਿਕਸ਼ਿਤ,ਇਮਰਾਨ ਖਾਨ, ਮੋਹਿਤ ਕੁਮਰਾ ਅਤੇ ਹੋਰ ਹਾਜ਼ਰ ਸਨ।