ਲਾਅ ਯੂਨੀਵਰਸਿਟੀ ਵਿਖੇ ਨਾਟਕ ‘ਹੇ ਰਾਮ’ ਦੀ ਦੋ ਦਿਨਾਂ ਪੇਸ਼ਕਾਰੀ ਅੱਜ ਤੋਂ ਲਾਅ ਯੂਨੀਵਰਸਿਟੀ ਵਿਖੇ ਨਾਟਕ ‘ਹੇ ਰਾਮ’ ਦੀ ਦੋ ਦਿਨਾਂ ਪੇਸ਼ਕਾਰੀ 18 ਸਤੰਬਰ ਤੋਂ
Publish Date: Thu, 17 Sep 2026 04:40 PM (IST)
Updated Date: Fri, 18 Sep 2026 04:03 AM (IST)
- ਸਰਕਾਰ ਨਵੀਂ ਪੀੜ੍ਹੀ ਤੱਕ ਪਹੁੰਚਾ ਰਹੀ ਭਗਵਾਨ ਰਾਮ ਦੀਆਂ ਸਿੱਖਿਆਵਾਂ ਤੇ ਸੰਦੇਸ਼ : ਦੀਪਕ ਬਾਲੀ ਫੋਟੋ : 17ਪੀਟੀਐਲ : 14 ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ‘ਚ ‘ਹਮਾਰੇ ਰਾਮ’ ਨਾਟਕ ਦੀ ਕੀਤੀ ਜਾ ਰਹੀ ਵਿਆਪਕ ਪੇਸ਼ਕਾਰੀ ਦੌਰਾਨ 18 ਅਤੇ 19 ਸਤੰਬਰ ਨੂੰ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਭਾਦਸੋਂ ਰੋਡ ਵਿਖੇ ਵੀ 4 ਸ਼ੋਅ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪੰਜਾਬ ਹੈਰੀਟੇਜ਼ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹਇਸ ਨਾਟਕ ਦੀ ਪੇਸ਼ਕਾਰੀ ਦੇਖਣ ਲਈ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਮਰਿਆਦਾ ਪੁਰਸ਼ੋਤਮ ਭਗਵਾਨ ਰਾਮ ਦੇਜੀਵਨ, ਆਦਰਸ਼ਾਂ ਅਤੇ ਸਦੀਵੀ ਸੰਦੇਸ਼ ‘ਤੇ ਅਧਾਰਤ ਇਸ ਸ਼ਾਨਦਾਰ ਪੇਸ਼ਕਾਰੀ ਦੇ ਗਵਾਹ ਬਣਨ। ਉਨ੍ਹਾਂ ਕਿਹਾ ਕਿ ਇਸ ਨਾਟਕ ਲਈ ਪਾਸ ਵਿਧਾਇਕ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰਾਂ ਸਮੇਤ ਬੁੱਕ ਮਾਈ ਸ਼ੋਅ ਤੋਂ ਮੁਫ਼ਤ ’ਚ ਹਾਸਲ ਕੀਤੇ ਜਾ ਸਕਦੇ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਰਹੀ ਹੈ ਤੇ ਮਰਿਆਦਾ ਪਰਸ਼ੋਤਮ ਭਗਵਾਨ ਰਾਮ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ। ਸਿਹਤ ਮੰਤਰੀ ਤੇ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਹਮਾਰੇ ਰਾਮ ਨਾਟਕ ਦੀਆਂ ਕੁੱਲ 41 ਪੇਸ਼ਕਾਰੀਆਂ ਹੋ ਰਹੀਆ ਹਨ ਤੇ 4 ਪੇਸ਼ਕਾਰੀਆਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਵਿਖੇ 18 ਤੇ 19 ਸਤੰਬਰ ਨੂੰ ਬਾਅਦ ਦੁਪਹਿਰ 2 ਤੇ ਸ਼ਾਮ 6 ਵਜੇ ਤੋਂ ਕਰਵਾਈਆਂ ਜਾ ਰਹੀਆਂ ਹਨ, ਇਸ ਸ਼ੋਅ ਦੀ ਸਕ੍ਰੀਨਿੰਗ ਦੌਰਾਨ ਲਾਈਟ ਤੇ ਸਾਊਂਡ ਦੇ ਪੁਖ਼ਤਾ ਪ੍ਰਬੰਧ ਮੁਕੰਮਲ ਹਨ। ਇਸ ਨਾਟਕ ’ਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਰਾਵਣ ਦੇ ਰੂਪ ’ਚ ਅਤੇ ਰਾਹੁਲ ਆਰ. ਭੂਚਰ ਭਗਵਾਨ ਰਾਮ ਦੀ ਭੂਮਿਕਾ ਵਿੱਚ ਹਨ। ਇਸ ਮੌਕੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਏਡੀਸੀ ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਤੇ ਹੋਰ ਆਗੂ ਮੌਜੂਦ ਸਨ।