ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਦਾ ਐਲਾਨ ‘ਬਾਹਰਲਾ ਉਮੀਦਵਾਰ ਸਵੀਕਾਰ ਨਹੀਂ’ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਦਾ ਐਲਾਨ
Publish Date: Thu, 17 Sep 2026 05:25 PM (IST)
Updated Date: Fri, 18 Sep 2026 04:06 AM (IST)
ਫੋਟੋ : 17ਪੀਟੀਐਲ : 16 ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਸ਼ੁਤਰਾਣਾ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਪਾਤੜਾਂ ਦੇ ਗੁਰਦੁਆਰਾ ਨਾਨਕ ਪ੍ਰਕਾਸ਼ ਸਾਹਿਬ ਵਿਖੇ ਹੋਈ। ਦਲ ਵੱਲੋਂ ਹਲਕਾ ਸ਼ੁਤਰਾਣਾ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਹਲਕੇ ਤੋਂ ਬਾਹਰ ਦੇ ਕਿਸੇ ਵੀ ਉਮੀਦਵਾਰ ਨੂੰ ਨਾਮਜ਼ਦ ਨਾ ਕੀਤੇ ਜਾਣ ਦੀ ਮੰਗ ਹਲਕੇ ਦੇ ਸਰਗਰਮ ਵਰਕਰਾਂ ਵੱਲੋਂ ਕੀਤੀ ਗਈ ਮੰਗ ਨੂੰ ਵੱਡੀ ਗਿਣਤੀ ’ਚ ਇਕੱਠੇ ਹੋਏ ਵਰਕਰਾਂ ਨੇ ਹੱਥ ਖੜ੍ਹੇ ਕਰ ਕੇ ਪ੍ਰਵਾਨਗੀ ਦਿੱਤੀ। ਦਲ ਦੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਸਾਬਕਾ ਸਰਪੰਚ ਭਗਵੰਤ ਸਿੰਘ ਸ਼ੁਤਰਾਣਾ, ਗੋਬਿੰਦਪ੍ਰੀਤ ਸਿੰਘ ਸਧਾਰਨਪੁਰ, ਦਵਿੰਦਰ ਸਿੰਘ ਵਿਰਕ, ਗੁਰਜੰਟ ਸਿੰਘ ਦੁਤਾਲ ਤੇ ਦਲੇਰ ਸਿੰਘ ਸਾਬਕਾ ਸਰਪੰਚ ਡੇਰਾ ਬੋਹੜਵਾਲਾ ਨੇ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਲਕੇ ਤੋਂ ਬਾਹਰੋਂ ਇੱਕ ਵਿਅਕਤੀ ਪਾਰਟੀ ਦੇ ਨਾਮ ’ਤੇ ਵੱਡੇ ਫਲੈਕਸ ਲਗਾ ਕੇ ਆਪਣੇ ਆਪ ਨੂੰ ਟਿਕਟ ਦਾ ਦਾਅਵੇਦਾਰ ਦੱਸ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਦਾ ਨਾ ਤਾਂ ਪਾਰਟੀ ਲਈ ਕੋਈ ਯੋਗਦਾਨ ਹੈ ਤੇ ਨਾ ਹੀ ਉਸ ਨੇ ਹਲਕੇ ਦੇ ਕਿਸੇ ਆਗੂ ਜਾਂ ਵਰਕਰ ਨਾਲ ਕਦੇ ਸੰਪਰਕ ਕੀਤਾ ਹੈ। ਇਸ ਲਈ ਹਲਕੇ ਤੋਂ ਬਾਹਰ ਦੇ ਕਿਸੇ ਆਗੂ ਨੂੰ ਹਲਕੇ ਦੇ ਵਰਕਰਾਂ ਵੱਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ। ਮੀਟਿੰਗ ’ਚ ਸਾ਼ਮਲ ਵਰਕਰਾਂ ਨੇ ਹੱਥ ਖੜ੍ਹੇ ਕਰਕੇ ਇਹ ਪ੍ਰਵਾਨਗੀ ਦਿੱਤੀ ਕਿ ਹਲਕੇ ਦੇ ਹੀ ਆਗੂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ। ਪੰਜ ਮੈਂਬਰੀ ਕਮੇਟੀ ਨੇ ਹਲਕੇ ਦੇ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਇਸ ਮੰਗ ਨੂੰ ਪਾਰਟੀ ਪ੍ਰਧਾਨ ਤੱਕ ਪਹੁੰਚਾਇਆ ਜਾਵੇਗਾ। ਇਸ ਮੀਟਿੰਗ ’ਚ ਸਰਬਜੀਤ ਸਿੰਘ ਪ੍ਰਧਾਨ ਗੁਰੂ ਤੇਗ ਬਹਾਦਰ ਟੈਕਸੀ ਯੂਨੀਅਨ, ਸਾਹਿਬ ਸਿੰਘ, ਪ੍ਰੋ. ਹਰਭਜਨ ਸਿੰਘ ਬਕਰਾਹਾ, ਬਲਜਿੰਦਰ ਸਿੰਘ ਜਲਾਲਪੁਰ, ਭੁਪਿੰਦਰ ਸਿੰਘ ਪਾਤੜਾਂ ਅਤੇ ਯਾਦਵਿੰਦਰ ਸਿੰਘ ਸਾਬਕਾ ਸਰਪੰਚ ਕਾਹਨਗੜ੍ਹ ਆਦਿ ਹਾਜ਼ਰ ਸਨ।