ਗੁਰਦੁਆਰਾ ਸਾਹਿਬ ਦੇ ਲੰਗਰਾਂ ’ਚ ਆਟਾ ਚੱਕੀ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਲੰਗਰਾਂ ਵਿਚ ਆਧੁਨਿਕ ਆਟਾ ਚੱਕੀ ਦੀ ਸ਼ੁਰੂਆਤ
Publish Date: Thu, 17 Sep 2026 05:39 PM (IST)
Updated Date: Fri, 18 Sep 2026 04:06 AM (IST)
ਫੋਟੋ : 17ਪੀਟੀਐਲ : 15 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੱਲੋਂ ਕੀਤੇ ਉਪਰਾਲੇ ਸਦਕਾ ਅੱਜ ਗੁਰੂ ਘਰ ਦੇ ਲੰਗਰਾਂ ਲਈ ਨਵੀਂ ਆਧੁਨਿਕ ਆਟਾ ਚੱਕੀ ਦੀ ਸ਼ੁਰੂਆਤ ਕੀਤੀ ਗਈ। ਨਵੀਂ ਆਧੁਨਿਕ ਆਟਾ ਚੱਕੀ ਦੀ ਸ਼ੁਰੂਆਤ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ, ਜਿਨਾਂ ਆਟਾ ਚੱਕੀ ਦੀ ਆਰੰਭਤਾ ਕਰਵਾਈ। ਇਸ ਮੌਕੇ ਭਾਈ ਭੁਪਿੰਦਰਪਾਲ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਨਵੀਂ ਆਟਾ ਚੱਕੀ ਸੰਗਤਾਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਗੁਰੂ ਘਰ ਦੇ ਲੰਗਰਾਂ ’ਚ ਨਿਰੰਤਰ ਅਤੁੱਟ ਲੰਗਰ ਚਲਾਇਆ ਜਾਂਦਾ ਹੈ। ਸੰਗਤਾਂ ਦੀ ਆਮਦ ਨੂੰ ਵੇਖਦਿਆਂ ਨਵੇਂ ਮਾਡਲ ਵਾਲੀ ਨਵੀਂ ਆਟਾ ਚੱਕੀ ਲਗਵਾਉਣ ਲਈ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਤੱਕ ਸੰਗਤਾਂ ਨੇ ਅਪੀਲ ਕੀਤੀ ਸੀ। ਇਸ ਮੰਗ ਨੂੰ ਅੰਤ੍ਰਿੰਗ ਕਮੇਟੀ ਵਿਚ ਪਾਸ ਕਰਵਾਉਣ ਤੋਂ ਬਾਅਦ ਆਟਾ ਚੱਕੀ ਗੁਰੂ ਘਰ ਵਿਚ ਸਥਾਪਿਤ ਕਰਵਾ ਦਿੱਤੀ ਗਈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਭਾਈ ਸਰਬਜੀਤ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਰਜਨੀਸ਼ ਸਿੰਘ, ਭਾਈ ਲਖਵਿੰਦਰ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।