- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਾਟਰ ਸਪਲਾਈ ਸੀਵਰਮੈਨ ਯੂਨੀਅਨ ਦੀ ਸੱਤ ਰੋਜ਼ਾ ਹੜਤਾਲ ਸ਼ੁਰੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਵਾਟਰ ਸਪਲਾਈ ਸੀਵਰਮੈਨ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਸੰਜੂ ਦੀ ਅਗਵਾਈ ਵਿਚ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਨੂੰ ਵਿਭਾਗ ਵਿਚ ਸਰਕਾਰੀ ਪ੍ਰਬੰਧ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਐਲਾਨੇ ਗਈ 7 ਰੋਜ਼ਾ ਹੜਤਾਲ ਅੱਜ ਤੋਂ ਸ਼ੁਰੂ ਹੋ ਗਈ ਹੈ। ਹੜਤਾਲ ਦੇ ਪਹਿਲੇ ਦਿਨ ਸੀਵਰੇਜ ਦੇ ਆਊਟਸੋਰਸ ਕਾਮਿਆਂ ਨੇ ਸਮੁੱਚੇ ਪੰਜਾਬ ਵਿਚ ਰੋਸ ਧਰਨੇ ਦਿੱਤੇ ਅਤੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੰਜੀਵ ਕੁਮਾਰ ਸੰਜੂ, ਦਵਿੰਦਰ ਸਿੰਘ, ਜਤਿੰਦਰ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਆਊਟਸੋਰਸ ਕਾਮਿਆਂ ਨੂੰ ਸਰਕਾਰੀ ਪ੍ਰਬੰਧ ਅਧੀਨ ਲਿਆਉਣ ਲਈ ਬਿੱਲ ਲਿਆਂਦਾ ਗਿਆ ਹੈ ਉਸ ਵਿਚ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਪ੍ਰਤੀ ਸਥਿਤੀ ਅਜੇ ਤੱਕ ਸਪੱਸ਼ਟ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੋਈ ਗੱਲ ਪੱਲੇ ਪਾਈ ਜਾ ਰਹੀ ਹੈ। ਕੱਲ ਹੋਈ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿਚ ਵੀ ਇਨ੍ਹਾਂ ਕਾਮਿਆਂ ਨੂੰ ਪੱਕੇ ਕਰਨ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ ਬਲਕਿ ਡੰਗ ਟਪਾਊ ਅਤੇ ਲਾਰੇ ਲੱਪੇ ਦੀ ਨੀਤੀ ਉੱਤੇ ਚੱਲ ਕਿ ਚੋਣ ਜਾਬਤਾ ਲੱਗਣ ਦੀ ਉਡੀਕ ਕੀਤੀ ਜਾ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਜੇ ਸਰਕਾਰ ਨੇ ਆਊਟਸੋਰਸ ਕਾਮਿਆਂ ਨੂੰ ਵਿਭਾਗ ਦੇ ਸਰਕਾਰੀ ਪ੍ਰਬੰਧ ਹੇਠ ਨਾ ਲਿਆਂਦਾ ਤਾਂ ਹੜਤਾਲ ਨੂੰ 7 ਅਕਤੂਬਰ ਤੋਂ ਅੱਗੇ ਵਧਾ ਕੇ ਹੋਰ ਸਖਤ ਐਕਸ਼ਨ ਵੀ ਲਿਆ ਜਾ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਛੇਤੀ ਤੋਂ ਛੇਤੀ ਆਊਟਸੋਰਸ ਕਾਮਿਆਂ ਨੂੰ ਸਰਕਾਰੀ ਪ੍ਰਬੰਧ ਅਧੀਨ ਲਿਆਉਣ ਦੀ ਕਾਰਵਾਈ ਨੂੰ ਅਮਲ ਵਿਚ ਲਿਆਵੇ। ਇਸ ਮੌਕੇ ਟੋਨੀ ਕੁਮਾਰ ਸਨੀ ਕੁਮਾਰ ਦੇਵ ਕੁਮਾਰ ਹਰਦੀਪ ਸਿੰਘ ਮਨੋਹਰ ਸਿੰਘ ਗੁਰਜੀਤ ਸਿੰਘ ਸਮੇਤ ਅਨੇਕਾਂ ਕਾਮੇ ਮੌਜੂਦ ਸਨ।