ਇਸ਼ਤਿਹਾਰ) ਸੰਜੀਵ ਸ਼ਰਮਾ ਕਾਲੂ ਦਾ ਵੱਖ-ਵੱਖ ਥਾਈਂ ਹੋਇਆ ਸਨਮਾਨ ਸੰਜੀਵ ਸ਼ਰਮਾ ਕਾਲੂ ਦਾ ਵੱਖ ਵੱਖ ਥਾਈਂ ਹੋਇਆ ਸਨਮਾਨ
Publish Date: Wed, 21 Oct 2026 06:49 PM (IST)
Updated Date: Wed, 21 Oct 2026 06:51 PM (IST)
ਪੀਟੀਐਲ : 28 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਵਿਖੇ ਵੱਖ-ਵੱਖ ਸੰਸਥਾਵਾਂ ਵੱਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਸੰਜੀਵ ਸ਼ਰਮਾ ਕਾਲੂ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ। ਵੱਖ-ਵੱਖ ਸੰਸਥਾਵਾਂ ਦੇ ਪ੍ਰਬੰਧਕਾਂ ਵੱਲੋਂ ਸੰਜੀਵ ਸ਼ਰਮਾ ਕਾਲੂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਦੁਸਹਿਰਾ ਬੁਰਾਈ ’ਤੇ ਚੰਗਿਆਈ ਅਤੇ ਅਧਰਮ ’ਤੇ ਧਰਮ ਦੀ ਜਿੱਤ ਦਾ ਪ੍ਰਤੀਕ ਹੈ। ਇਸ ਤਿਉਹਾਰ ਦਾ ਸੰਦੇਸ਼ ਕੇਵਲ ਰਾਵਣ ਦੇ ਦਹਿਨ ਤੱਕ ਸੀਮਤ ਨਹੀਂ, ਸਗੋਂ ਇਹ ਹਰੇਕ ਮਨੁੱਖ ਨੂੰ ਆਪਣੇ ਅੰਦਰ ਮੌਜੂਦ ਬੁਰਾਈਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਦੂਜਿਆਂ ਦੀਆਂ ਕਮੀਆਂ ਕੱਢਣ ਤੋਂ ਪਹਿਲਾਂ ਸਾਨੂੰ ਆਪਣੇ ਅੰਦਰ ਝਾਤ ਮਾਰਨੀ ਚਾਹੀਦੀ ਹੈ ਅਤੇ ਆਪਣੇ ਵਿਚਾਰਾਂ, ਵਿਹਾਰ ਤੇ ਕਰਮਾਂ ਵਿੱਚ ਸੁਧਾਰ ਲਿਆਉਣ ਦਾ ਯਤਨ ਕਰਨਾ ਚਾਹੀਦਾ ਹੈ। ਇਸ ਮੌਕੇ ਸੰਤ ਬੰਗਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ,ਸੇਵਕ ਸਿੰਘ ਝਿੱਲ ਸਾਬਕਾ ਕੌਂਸਲਰ ,ਅਮਰਪ੍ਰੀਤ ਸਿੰਘ ਬੋਬੀ ਸਾਬਕਾ ਕੌਂਸਲਰ, ਸੁਰਜੀਤ ਸਿੰਘ ਜੀਤੂ,ਰਿਧਮ ਸ਼ਰਮਾ ਪ੍ਰਧਾਨ ਯੂਥ ਕਾਂਗਰਸ, ਜਸਵੰਤ ਸਿੰਘ ਬੰਤ ਬਲਾਕ ਪ੍ਰਧਾਨ ਬੀ.ਸੀ ਸੈੱਲ , ਸਨੀ ਬੰਗਾ, ਹਰਪ੍ਰੀਤ ਸਿੰਘ ਕਾਕਾ ,ਹੇਮੰਤ ਪਾਠਕ ਬਲਾਕ ਪ੍ਰਧਾਨ ਯੂਥ ਕਾਂਗਰਸ ਬਿਸ਼ਨ ਨਗਰ ਆਦਿ ਹਾਜ਼ਰ ਰਹੇ।