- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੇ ਨਵ- ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਆਮ ਆਦਮੀ ਪਾਰਟੀ ਨੇ ਪਟਿਆਲਾ ਜ਼ਿਲ੍ਹੇ ਦੇ ਪਾਰਟੀ ’ਚ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਦੇ ਸਕੱਤਰ ਜਗਦੀਪ ਸਿੰਘ ਜੱਗਾ, ਜ਼ਿਲ੍ਹਾ ਸ਼ਹਿਰੀ ਇੰਚਾਰਜ ਨਵਲਦੀਪ ਸਿੰਘ ਮੌਲਵੀਵਾਲਾ, ਪਟਿਆਲਾ ਦਿਹਾਤੀ ਦੇ ਇੰਚਾਰਜ ਹਰਪਾਲ ਸਿੰਘ ਵਿਰਕ, ਮੇਅਰ ਕੁੰਦਨ ਗੋਗੀਆ, ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ, ਅਮਿਤ ਡਾਬੀ ਜਿਲਾ ਸੈਕਟਰੀ ਨੇ ਨਵੇਂ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ। ਆਮ ਆਦਮੀ ਪਾਰਟੀ ਦੇ ਸਕੱਤਰ ਜਗਦੀਪ ਸਿੰਘ ਜੱਗਾ ਨੇ ਅਹੁਦੇਦਾਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਲੋਕ ਭਲਾਈ ਸਕੀਮਾਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਹਰ ਘਰ ਪਹੁੰਚਾਇਆ ਜਾਵੇ। ਪਟਿਆਲਾ ਰੂਰਲ ਦੇ ਇੰਚਾਰਜ ਹਰਪਾਲ ਸਿੰਘ ਵਿਰਕ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਿੰਨੇ ਵਿਕਾਸ ਦੇ ਕੰਮ ਕੀਤੇ ਗਏ ਹਨ, ਪਿਛਲੀਆਂ ਸਰਕਾਰਾਂ ਨੇ ਭ੍ਰਿਸ਼ਟਾਚਾਰ ਤੋਂ ਇਲਾਵਾ ਕੋਈ ਲੋਕ ਭਲਾਈ ਦੇ ਕੰਮ ਨਹੀਂ ਕੀਤੇ। ਨਵੇਂ ਬਣੇ ਅਹੁਦੇਦਾਰਾਂ ਵਿੱਚ ਸਟੇਟ ਜੁਆਇੰਟ ਸੈਕਟਰੀ ਮੇਘ ਚੰਦ ਸ਼ੇਰ ਮਾਜਰਾ, ਤੇਜਿੰਦਰ ਮਹਿਤਾ, ਸੁਰਜੀਤ ਸਿੰਘ ਅਬਲੋਵਾਲ, ਸਟੇਟ ਵਾਈਸ ਪ੍ਰਧਾਨ ਵਿਰਾਸਤੀ ਸੇਵਾ ਇੰਦਰ ਜੀਤ ਸਿੰਘ ਸੰਧੂ, ਲੋਕ ਸਭਾ ਵਾਈਸ ਪ੍ਰਧਾਨ ਹਰਿੰਦਰ ਕੋਹਲੀ, ਲਖ਼ਵਿੰਦਰ ਜੰਮੂ, ਹਲਕਾ ਸੰਗਠਨ ਇੰਚਾਰਜ ਗੁਰਵਿੰਦਰ ਸਿੰਘ, ਦੀਪਕ ਮਿੱਤਲ, ਹਿੰਮਤ ਕੁਮਾਰ ਨੂੰ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।