- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
52 ਲੱਖ ਦੀ ਲਾਗਤ ਨਾਲ ਰੁਸ਼ਨਾਏਗਾ ਤਫ਼ਜ਼ਲਪੁਰਾ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਨੂੰ ਰੋਸ਼ਨ ਕਰਨ ਅਤੇ ਤਿਉਹਾਰੀ ਸੀਜ਼ਨ ਦੌਰਾਨ ਨਾਗਰਿਕਾਂ ਨੂੰ ਬਿਹਤਰੀਨ ਸਟਰੀਟ ਲਾਈਟ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੇਅਰ ਕੁੰਦਨ ਗੋਗੀਆ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸੇ ਲੜੀ ਤਹਿਤ ਮੇਅਰ ਕੁੰਦਨ ਗੋਗੀਆ ਨੇ ਤਫ਼ਜ਼ਲਪੁਰਾ ਇਲਾਕੇ ਦਾ ਖ਼ੁਦ ਦੌਰਾ ਕੀਤਾ ਅਤੇ ਉੱਥੇ 52 ਲੱਖ ਤੋਂ ਵੱਧ ਦੀਆਂ ਲੱਗਣ ਵਾਲੀਆਂ ਨਵੀਆਂ ਆਧੁਨਿਕ ਲਾਈਟਾਂ ਦੇ ਪ੍ਰੋਜੈਕਟ ਦੀ ਜ਼ਮੀਨੀ ਹਕੀਕਤ ਪਰਖੀ। ਇਸ ਮੌਕੇ ਉਨ੍ਹਾਂ ਦੇ ਨਾਲ ਨਜਦੀਕੀ ਸਥਾਨਕ ਕੌਂਸਲਰ ਅਤੇ ਇਲਾਕਾ ਨਿਵਾਸੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੌਕੇ ’ਤੇ ਪਹੁੰਚ ਕੇ ਮੇਅਰ ਨੇ ਲਾਈਟਾਂ ਦੀ ਗੁਣਵੱਤਾ, ਫਿਟਿੰਗ ਅਤੇ ਕੰਮ ਦੀ ਰਫ਼ਤਾਰ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਸਬੰਧਿਤ ਇੰਜੀਨੀਅਰਾਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਮਟੀਰੀਅਲ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਇਲਾਕੇ ਦੀਆਂ ਸਾਰੀਆਂ ਗਲੀਆਂ ਤੇ ਮੁੱਖ ਮਾਰਗ ਪੂਰੀ ਤਰ੍ਹਾਂ ਰੁਸ਼ਨਾ ਜਾਣ।