ਧਮੋਲੀ ਨੇ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਧਮੋਲੀ ਨੇ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
Publish Date: Thu, 29 Oct 2026 04:20 PM (IST)
Updated Date: Thu, 29 Oct 2026 04:22 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ ਮਾਰਕੀਟ ਕਮੇਟੀ ਦਫਤਰ ਰਾਜਪੁਰਾ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਧਮੋਲੀ ਨੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ, ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ, ਆੜਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ, ਮਾਰਕੀਟ ਕਮੇਟੀ ਦੇ ਸਕੱਤਰ ਅਮਿਤ ਕੁਮਾਰ ਵੱਲੋਂ ਗੁਰਪ੍ਰੀਤ ਸਿੰਘ ਧਮੋਲੀ ਨੂੰ ਫੁੱਲਾਂ ਦੇ ਹਾਰ, ਗੁਲਦਸਤੇ ਭੇਂਟ ਕਰਕੇ ਸੀਟ ਤੇ ਬਿਠਾਇਆ ਗਿਆ ਅਤੇ ਮੂੰਹ ਮਿੱਠਾ ਕਰਵਾ ਕੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਧਮੋਲੀ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਹਨ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦੇ ਵੱਲੋਂ ਇੱਕ ਮਿਹਨਤੀ ਵਰਕਰ ਨੂੰ ਮਾਣ ਬਖਸ਼ਿਆ ਹੈ। ਉਹਨਾਂ ਨੂੰ ਪੂਰੀ ਉਮੀਦ ਹੈ ਕਿ ਗੁਰਪ੍ਰੀਤ ਧਮੋਲੀ ਮਾਰਕੀਟ ਕਮੇਟੀ ਦੇ ਕੰਮਾਂ ਨੂੰ ਪੂਰੀ ਇਮਾਨਦਾਰੀ ਦੇ ਨਾਲ ਨਿਭਾਉਣਗੇ। ਇਸ ਤਰ੍ਹਾਂ ਹਲਕਾ ਵਿਧਾਇਕਾ ਨੀਨਾ ਮਿੱਤਲ ਅਤੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਧਮੋਲੀ ਇੱਕ ਸੁਲਝੇ ਹੋਏ ਵਿਅਕਤੀ ਹਨ ਅਤੇ ਮਾਰਕੀਟ ਕਮੇਟੀ ਦੇ ਕੰਮਾਂ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦੇਣ। ਨਵ ਨਿਯੁਕਤ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਹੋਇਆ ਵਿਸ਼ਵਾਸ ਦਵਾਏ ਕਿ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਦੇ ਨਾਲ ਕਰਦਿਆਂ ਹੋਇਆਂ ਕਿਸਾਨਾਂ ਨੂੰ ਅਨਾਜ ਮੰਡੀ ਦੇ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦੇਣਗੇ। ਇਸ ਮੌਕੇ ਪੀਐਸਆਈਡੀਸੀ ਦੇ ਸੀਨੀਅਰ ਵਾਇਸ ਚੇਅਰਮੈਨ ਪ੍ਰਵੀਨ ਛਾਬੜਾ, ਸਿਹਤ ਨਿਗਮ ਦੇ ਵਾਇਸ ਚੇਅਰਮੈਨ ਵਿੱਕੀ ਘਨੋਰ, ਪੀਆਰਟੀਸੀ ਵਾਇਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾ, ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਵਿਰਕ, ਸਾਬਕਾ ਚੇਅਰਮੈਨ ਦੀਪਕ ਸੂਦ, ਗੁਰਮੀਤ ਸਿੰਘ ਉਪਲਹੇੜੀ, ਆਪ ਆਗੂ ਸ਼ਾਮ ਸੁੰਦਰ ਵਧਵਾ, ਨਗਰ ਕੌਂਸਲ ਪ੍ਰਧਾਨ ਰਿਤੇਸ਼ ਬਾਂਸਲ, ਵਾਈਸ ਪ੍ਰਧਾਨ ਕਲਪਨਾ ਕੁਕਰੇਜਾ, ਰਿੰਕੂ ਕੁਕਰੇਜਾ ਸਮੇਤ ਉਹਨਾਂ ਦੇ ਪਰਿਵਾਰ ਵੱਲੋਂ ਗੁਰਪ੍ਰੀਤ ਸਿੰਘ ਧਮੋਲੀ ਨੂੰ ਫੁੱਲਾਂ ਦੇ ਹਾਰ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।