ਕਾਂਗਰਸ ਸੂਬਾ ਪ੍ਰਧਾਨ ਵੱਲੋਂ ਸੰਤ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ ਕਾਂਗਰਸ ਸੂਬਾ ਪ੍ਰਧਾਨ ਵਲੋਂ ਸੰਤ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ
Publish Date: Sat, 14 Nov 2026 06:45 PM (IST)
Updated Date: Sun, 15 Nov 2026 04:03 AM (IST)
* ਗੁਰਦੁਆਰਾ ਪਰਮੇਸ਼ਵਰ ਦੁਆਰ ਸਾਹਿਬ ਵਿਖੇ ਹੋਏ ਨਤਮਸਤਕ ਫੋਟੋ : 14ਪੀਟੀਐਲ : 39 ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸੰਸਦ ਮੈਂਬਰ ਵਿਜੇ ਇੰਦਰ ਸਿੰਗਲਾ ਨੇ ਸ਼ਨੀਵਾਰ ਨੂੰ ਪਟਿਆਲਾ-ਸੰਗਰੂਰ ਰੋਡ ਸਥਿਤ ਗੁਰਦੁਆਰਾ ਪਰਮੇਸ਼ਵਰ ਦੁਆਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਦਿਆਂ ਸੂਬੇ ਦੀ ਤਰੱਕੀ, ਆਪਸੀ ਭਾਈਚਾਰਕ ਸਾਂਝ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਦੋਵਾਂ ਸੀਨੀਅਰ ਆਗੂਆਂ ਨੇ ਪ੍ਰਸਿੱਧ ਸਿੱਖ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਸੰਤ ਢੱਡਰੀਆਂ ਵਾਲਿਆਂ ਨੇ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ। ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਮਾਜਿਕ, ਧਾਰਮਿਕ ਤੇ ਨੌਜਵਾਨਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਤੇ ਵਿਚਾਰ-ਵਟਾਂਦਰਾ ਹੋਇਆ। ਪੀ.ਪੀ.ਸੀ.ਸੀ. ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਗੁਰੂ ਘਰ ਆ ਕੇ ਮਨ ਨੂੰ ਬੇਹੱਦ ਸਕੂਨ ਮਿਲਦਾ ਹੈ ਅਤੇ ਸੰਤ ਮਹਾਂਪੁਰਸ਼ਾਂ ਦੇ ਵਿਚਾਰ ਸਮਾਜ ਨੂੰ ਸਹੀ ਸੇਧ ਦੇਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਾਬਕਾ ਸੰਸਦ ਮੈਂਬਰ ਵਿਜੇ ਇੰਦਰ ਸਿੰਗਲਾ ਨੇ ਵੀ ਕਿਹਾ ਕਿ ਸਮਾਜ ’ਚ ਨਸ਼ਿਆਂ ਦੇ ਖਾਤਮੇ ਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਧਾਰਮਿਕ ਸ਼ਖ਼ਸੀਅਤਾਂ ਦਾ ਯੋਗਦਾਨ ਬੇਹੱਦ ਸ਼ਲਾਘਾਯੋਗ ਹੈ।