- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨ ਪਾਰਟੀ ਦੀ ਰੀੜ ਦੀ ਹੱਡੀ: ਵਿਧਾਇਕ ਕੋਹਲੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ‘ਆਪ’ ਦੇ ਯੂਥ ਵਿੰਗ ਦੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਯੁਵਰਾਜ ਵਰਮਾ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਯੂਥ ਵਿੰਗ ਦੀ ਟੀਮ ਵੱਲੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। ਮੁਲਾਕਾਤ ਦੌਰਾਨ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਯੁਵਰਾਜ ਵਰਮਾ ਤੇ ਯੂਥ ਵਿੰਗ ਦੇ ਹੋਰ ਅਹੁਦੇਦਾਰਾਂ ਨੇ ਪਾਰਟੀ ਦੀ ਮਜ਼ਬੂਤੀ ਤੇ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਯੂਥ ਵਿੰਗ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਨੌਜਵਾਨ ਵਰਗ ਤੱਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਏਗਾ ਤੇ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰੇਗਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਯੁਵਰਾਜ ਵਰਮਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ। ਵਿਧਾਇਕ ਕੋਹਲੀ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਨੌਜਵਾਨਾਂ ਦੀ ਊਰਜਾ, ਜੋਸ਼ ਤੇ ਸਕਾਰਾਤਮਕ ਸੋਚ ਨਾਲ ਹੀ ਸਮਾਜ ਅਤੇ ਸੂਬੇ ਵਿੱਚ ਉਸਾਰੂ ਬਦਲਾਅ ਲਿਆਂਦਾ ਜਾ ਸਕਦਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਵਧਣ ਤੇ ਰਾਜਨੀਤੀ ’ਚ ਸਰਗਰਮ ਭੂਮਿਕਾ ਨਿਭਾਉਣ ਦੇ ਮੌਕੇ ਪ੍ਰਦਾਨ ਕਰਦੀ ਹੈ। ਉਨ੍ਹਾਂ ਯੂਥ ਵਿੰਗ ਦੇ ਨਵੇਂ ਅਹੁਦੇਦਾਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿਣ ਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਸਹਿਯੋਗ ਕਰਨ। ਮੀਟਿੰਗ ਦੇ ਅੰਤ ਵਿੱਚ ਯੂਥ ਵਿੰਗ ਦੇ ਮੈਂਬਰਾਂ ਵੱਲੋਂ ਪਾਰਟੀ ਦੀ ਚੜ੍ਹਦੀ ਕਲਾ ਤੇ ਆਉਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਯੂਥ ਵਿੰਗ ਦੇ ਕਈ ਸਥਾਨਕ ਆਗੂ ਤੇ ਵਰਕਰ ਵੀ ਹਾਜ਼ਰ ਸਨ।