ਪਟਿਆਲੇ ਦੇ ਖਿਡਾਰੀਆਂ ਨੇ ਜਿੱਤਿਆ ਕਾਂਸੇ ਦਾ ਤਮਗਾ ਪਟਿਆਲੇ ਦੇ ਖਿਡਾਰੀਆਂ ਨੇ ਜਿੱਤਿਆ ਕਾਂਸੇ ਦਾ ਤਮਗਾ
Publish Date: Wed, 25 Nov 2026 04:55 PM (IST)
Updated Date: Wed, 25 Nov 2026 04:58 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਅੰਤਰ ਜ਼ਿਲ੍ਹਾ ਸਰਕਲ ਕਬੱਡੀ ਅੰਡਰ-19 ਲੜਕਿਆਂ ਦਾ ਟੂਰਨਾਮੈਂਟ, ਜ਼ਿਲ੍ਹਾ ਸਿੱਖਿਆ ਅਫਸਰ ਮਮਤਾ ਖੁਰਾਣਾ ਦੀ ਯੋਗ ਅਗਵਾਈ ਹੇਠ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜ਼ੀਕਲ ਕਾਲਜ ਆਫ ਐਜੂਕੇਸ਼ਨ ਪਟਿਆਲਾ ਵਿਖੇ ਕਰਵਾਇਆ ਗਿਆ। ਅੱਜ ਦੇ ਹੋਏ ਮੁਕਾਬਲਿਆਂ ਵਿੱਚ ਫਰੀਦਕੋਟ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਗੋਲਡ ਮੈਡਲ ਜਿੱਤਿਆ, ਮਲੇਰਕੋਟਲਾ ਨੇ ਦੂਜਾ ਸਥਾਨ ਪ੍ਰਾਪਤ ਕਰ ਕੇ ਸਿਲਵਰ ਮੈਡਲ ਅਤੇ ਪਟਿਆਲੇ ਤੀਜਾ ਸਥਾਨ ਪ੍ਰਾਪਤ ਕਰ ਕੇ ਬਰਾਊਨਜ਼ ਮੈਡਲ ਜਿੱਤਿਆ। ਇਨਾਮ ਵੰਡ ਸਮਾਗਮ ਦੇ ਮੁੱਖ ਮਹਿਮਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ, ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਐਵਾਰਡੀ ਅਤੇ ਜ਼ਿਲ੍ਹਾ ਟੂਰਨਾਮੈਂਟ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਜਿੱਤੇ ਹੋਏ ਖਿਡਾਰੀਆਂ ਨੂੰ ਮੈਡਲ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ। ਖੇਡਾਂ ਨਾਲ ਸਾਡੇ ਵਿੱਚ ਟੀਮ ਦੀ ਭਾਵਨਾ ਨਾਲ ਕੰਮ ਕਰਨ ਦੀ ਪ੍ਰਵਿਰਤੀ ਪੈਦਾ ਹੁੰਦੀ ਹੈ, ਖੇਡਾਂ ਸਾਨੂੰ ਅਨੁਸ਼ਾਸਨ ਵਿੱਚ ਰਹਿਣਾ ਵੀ ਸਿਖਾਉਂਦੀਆਂ ਹਨ। ਇਸ ਮੌਕੇ ਦੇ ਆਬਜ਼ਰਵਰ ਜਸਵਿੰਦਰ ਸਿੰਘ, ਰਮਨਦੀਪ ਕੌਰ ਹੈੱਡ ਮਿਸਟ੍ਰੈੱਸ ਰਾਏਪੁਰ, ਸ਼ੈਲੀ ਸ਼ਰਮਾ ਹੈਡ ਮਿਸਟ੍ਰੈਸ ਨੈਣ ਕਲਾਂ, ਟੂਰਨਾਮੈਂਟ ਤੇ ਕਨਵੀਨਰ ਦਵਿੰਦਰ ਸਿੰਘ ਵਿਰਕ ਤੇ ਗੁਰਪ੍ਰੀਤ ਸਿੰਘ ਝੰਡਾ, ਅਮਨਿੰਦਰ ਸਿੰਘ ਬਾਬਾ, ਗੁਰਪ੍ਰੀਤ ਸਿੰਘ ਟਿਵਾਣਾ, ਜਸਪਾਲ ਸਿੰਘ ਸਟੈਨੋ, ਸ਼ਿਵ ਭੰਡੀਹ, ਬੇਅੰਤ ਸਿੰਘ,ਭਰਪੂਰ ਸਿੰਘ, ਕੁਲਵੰਤ ਸਿੰਘ, ਲਖਵਿੰਦਰ ਸਿੰਘ, ਰਣਧੀਰ ਸਿੰਘ, ਰਾਕੇਸ਼ ਕੁਮਾਰ ਅਰੋੜਾ, ਗੁਰਪਿਆਰ ਸਿੰਘ, ਸੁਨੀਲ ਹਰਜੀਤ ਸਿੰਘ, ਜੈਤਸ਼ਾਹੂਦੀਪ ਸਿੰਘ, ਗੁਰਪ੍ਰੀਤ ਸਿੰਘ ਬਾਜਵਾ, ਜਸਵੰਤ ਸਿੰਘ, ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਅਤੇ ਡਿਊਟੀ ਸਟਾਫ ਹਾਜ਼ਰ ਸਨ।