- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਨੇ ਪੰਜਾਬ ਦੇ ਹਿੱਤਾਂ ਦੀ ਕੁਰਬਾਨੀ ਦੇ ਕੇ ਭਾਜਪਾ ਨਾਲ ਸਮਝੌਤਾ ਕੀਤਾ: ਲੌਟ, ਬਲਬੇੜਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਲਖਵੀਰ ਸਿੰਘ ਲੌਟ ਤੇ ਜ਼ਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਬਲਬੇੜਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਕੁਰਬਾਨੀ ਦੇ ਕੇ ਭਾਜਪਾ ਨਾਲ ਸਮਝੌਤਾ ਕੀਤਾ ਹੈ। ਇੱਥੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਭਾਦਸੋਂ ਰੋਡ ਪਟਿਆਲਾ ਵਿਖੇ ਹੋਈ ਪਾਰਟੀ ਸਮਰਥਕਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਲਖਵੀਰ ਸਿੰਘ ਲੌਟ ਅਤੇ ਸੁਖਬੀਰ ਬਲਬੇੜਾ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਅਹਿਮ ਮਸਲੇ ਹਨ, ਜੋ ਸਾਰੇ ਅਕਾਲੀ ਦਲ ਨੇ ਭਾਜਪਾ ਨਾਲ ਸਮਝੌਤਾ ਕਰਨ ਵੇਲੇ ਵਿਸਾਰ ਦਿੱਤੇ ਤੇ ਅਣਗੌਲਿਆ ਕਰ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਵਿਚ ਸੈਂਕੜੇ ਕਿਸਾਨਾਂ ਦੀ ਹੋਈ ਮੌਤ, ਬੰਦੀ ਸਿੰਘਾਂ ਦਾ ਮਸਲਾ, ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮਾਫ਼ੀ ਸਮੇਤ ਬਹੁਤ ਸਾਰੇ ਮਸਲੇ ਹੱਲ ਜਿਨ੍ਹਾਂ ਦੇ ਹੱਲ ਵਾਸਤੇ ਅਕਾਲੀ ਦਲ ਖੁਦ ਭਾਜਪਾ ਨਾਲ ਗੱਲਬਾਤ ਕਰ ਕੇ ਮਸਲੇ ਹੱਲ ਕਰਨ ਵਾਸਤੇ ਆਖ ਸਕਦਾ ਸੀ ਪਰ ਇਸ ਮਾਮਲੇ ’ਤੇ ਅਕਾਲੀ ਦਲ ਨੇ ਚੁੱਪੀ ਵੱਟ ਲਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਸਤੇ ਸੱਤਾ ਪ੍ਰਾਪਤੀ ਸਭ ਤੋਂ ਵੱਡੀ ਚਿੰਤਾ ਬਣ ਗਈ ਤੇ ਪੰਜਾਬ, ਪੰਜਾਬੀ ਤੇ ਪੰਜਾਬ ਦੇ ਮਸਲੇ ਪਾਸੇ ਰਹਿ ਗਏ। ਉਨ੍ਹਾਂ ਕਿਹਾ ਕਿ ਪੰਜਾਬੀ ਇਸ ਸਾਰੇ ਵਰਤਾਰੇ ਨੂੰ ਸਮਝ ਰਹੇ ਹਨ ਅਤੇ ਉਹ ਅਕਾਲੀ ਦਲ-ਭਾਜਪਾ ਗਠਜੋੜ ਨੂੰ ਮੂੰਹ ਨਹੀਂ ਲਾਉਣਗੇ ਤੇ ਇਸ ਗਠਜੋੜ ਨੂੰ 2002 ਅਤੇ 2017 ਦੀਆਂ ਚੋਣਾਂ ਵਾਂਗੂ ਹਾਰ ਦਾ ਸਾਹਮਣਾ ਪਵੇਗਾ। ਇਸ ਮੌਕੇ ਪਟਿਆਲਾ ਦਿਹਾਤੀ ਵਾਰਿਸ ਪੰਜਾਬ ਦੇ ਸੇਵਾਦਾਰ ਲਖਵੀਰ ਸਿੰਘ ਲੌਟ, ਜ਼ਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਬਲਬੇੜਾ, ਸਤਵਿੰਦਰ ਸਿੰਘ ਟੋਹੜਾ, ਰਣ ਸਿੰਘ ਲੰਗ, ਪ੍ਰਗਟ ਸਿੰਘ, ਮਨਜੀਤ ਨਗਰ ਆਦਿ ਹਾਜ਼ਰ ਸਨ।