- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁੱਡਾ ਇਨਕਲੇਵ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੀਯੂਡੀਏ ਪੁੱਡਾ ਇਨਕਲੇਵ-ਇਕ ਦੇ ਵਸਨੀਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦਿਨ ਭਰ ਚੱਲਣ ਵਾਲੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਸਵੇਰੇ ਪ੍ਰਭਾਤ ਫੇਰੀ ਨਾਲ ਹੋਈ। ਇਸ ਦੌਰਾਨ ਪੁੱਡਾ ਇਨਕਲੇਵ ਦੇ ਵਸਨੀਕਾਂ ਨੇ ਵੱਖ-ਵੱਖ ਗਲੀਆਂ ਵਿੱਚ ਪ੍ਰਭਾਤ ਫੇਰੀ ਕੱਢਦਿਆਂ ਪਵਿੱਤਰ ਗੁਰਬਾਣੀ ਦਾ ਜਾਪ ਕੀਤਾ ਅਤੇ ਸ਼ਾਂਤੀ, ਪਿਆਰ ਤੇ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਸ਼ਾਮ ਨੂੰ ਕੀਰਤਨ ਦਰਬਾਰ ਸਜਾਇਆ ਗਿਆ। ਜਿਸ ਵਿੱਚ ਪੂਰੇ ਇਲਾਕੇ ਦੇ ਵਸਨੀਕਾਂ ਨੇ ਅਤੇ ਪੁੱਡਾ ਕਾਲੋਨੀ ਵਾਸੀਆਂ ਨੇ ਵੱਡੇ ਪੱਧਰ ਤੇ ਸ਼ਮੂਲੀਅਤ ਕਰ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਚਰਨਾਂ ਵਿੱਚ ਆਪਣੀ ਸ਼ਰਧਾ ਭੇਟ ਕੀਤੀ। ਸ਼ਾਮ ਦੀ ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸੇਵਾ ਭਾਵਨਾ ਦੀ ਇੱਕ ਸੁੰਦਰ ਮਿਸਾਲ ਦੇਖਣ ਨੂੰ ਮਿਲੀ। ਇਨਕਲੇਵ ਦੇ ਵਸਨੀਕਾਂ ਅਤੇ ਖ਼ਾਸ ਤੌਰ ’ਤੇ ਬੱਚਿਆਂ ਨੇ ਲੰਗਰ ਵਰਤਾਉਣ ਦੀ ਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਬੱਚਿਆਂ ਦੀ ਇਸ ਸੇਵਾ ਭਾਵਨਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮਾਨਤਾ, ਨਿਮਰਤਾ, ਮਨੁੱਖਤਾ ਅਤੇ ਨਿਸ਼ਕਾਮ ਸੇਵਾ ਦਾ ਸੁੰਦਰ ਸੰਦੇਸ਼ ਦਿੱਤਾ। ਇਸ ਮੌਕੇ ਸਮੂਹ ਪੁੱਡਾ ਇਨਕਲੇਵ ਵਾਸੀਆਂ ਨੇ ਗੁਰਪੁਰਬ ਦੀ ਸਮੂਹ ਸਾਧ ਸੰਗਤ ਨੂੰ ਵਧਾਈ ਵੀ ਦਿੱਤੀ।