- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਅੰਬੇਡਕਰ ਕਰਮਚਾਰੀ ਸੰਘ ਦੇ ਆਗੂ ‘ਤੇ ਜਾਨਲੇਵਾ ਹਮਲਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ ਪੰਜਾਬ ਨਾਲ ਸਬੰਧਿਤ ਦੀ ਪੀਐਸਪੀਸੀਐਲ/ਪੀਐਸਟੀਸੀਐਲ ਪਾਰਟ ਟਾਈਮ ਇੰਪਲਾਈਜ਼ ਪਾਵਰਕਾਮ ਟਰਾਂਸਕੋ ਯੂਨੀਅਨ ਦੇ ਸੂਬਾ ਪੰਜਾਬ ਪ੍ਰਧਾਨ ਸਰਦਾਰਾ ਸਿੰਘ ਗੱਜੂਮਾਜਰਾ ਉੱਪਰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਰਾਡਾਂ ਅਤੇ ਤੇਜ ਧਾਰ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਸ ਕਾਰਨ ਉਕਤ ਆਗੂ ਦੇ ਸਿਰ ’ਤੇ ਗੰਭੀਰ ਸੱਟ ਲੱਗੀ ਹੈ। ਇਸ ਮੌਕੇ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਆਪਣੀ ਯੂਨੀਅਨ ਦੇ ਆਗੂ ਦਾ ਹਾਲ ਚਾਲ ਜਾਨਣ ਲਈ ਉਨਾਂ ਦੇ ਘਰ ਪਹੁੰਚੇ। ਇਸ ਮੌਕੇ ਜਖਮੀ ਸਰਦਾਰਾ ਸਿੰਘ ਗੱਜੂਮਾਜਰਾ ਨੇ ਕਿਹਾ ਕਿ ਉਹ ਘਰਾਚੋਂ ਤੋਂ ਭਵਾਨੀਗੜ ਨਾਗਰਾ ਰੋਡ ਸਥਿਤ ਰਣਬੀਰ ਪੈਲੇਸ ਵਿਖੇ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿਚ ਗਏ ਸਨ। ਜਦ ਉਹ ਸ਼ਾਮ 5 ਵਜੇ ਪੈਲੇਸ ਤੋਂ ਬਾਹਰ ਨਿਕਲਣ ਲੱਗੇ ਤਾਂ ਪੈਲੇਸ ਦੇ ਬਾਹਰ ਹਥਿਆਰਾਂ ਨਾਲ ਲੈਸ ਅਣਪਛਾਤੇ ਵਿਅਕਤੀਆਂ ਨੇ ਉਨਾਂ ਉਪਰ ਰਾਡਾਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਕਰਕੇ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਸਰਦਾਰਾ ਸਿੰਘ ਗੱਜੂਮਾਜਰਾ ਨੇ ਕਿਹਾ ਕਿ ਜ਼ਖ਼ਮੀ ਹਾਲਤ ਵਿਚ ਉਸਦੇ ਰਿਸ਼ਤੇਦਾਰਾਂ ਨੇ ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦਾਖਿਲਾ ਕਰਵਾਇਆ। ਇਸ ਮੌਕੇ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ, ਪੰਜਾਬ ਅਤੇ ਡਾ. ਅੰਬੇਡਕਰ ਕਿਰਤੀ ਮਜ਼ਦੂਰ ਸੰਘ ਪੰਜਾਬ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਅੱਜ ਪੰਜਾਬ ਵਿਚ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਅਸੁਰੱਖਿਅਤ ਹਨ। ਪੰਜਾਬ ਵਿੱਚ ਲਾਅ ਐਂਡ ਆਰਡਰ ਖਤਮ ਹੋ ਚੁੱਕਾ ਹੈ। ਉਨ੍ਹਾਂ ਐੱਸਐੱਸਪੀ ਪਟਿਆਲਾ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਜੇਕਰ ਪੁਲਿਸ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਅਸੀਂ ਐਸ.ਐਸ.ਪੀ ਦਫਤਰ ਪਟਿਆਲਾ ਦਾ ਘਿਰਾਓ ਕਰਾਂਗੇ।