ਜਗਨਾਰ ਸਿੰਘ ਦੁਲੱਦੀ, ਨਾਭਾ : ਨਾਭਾ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦਸਮੇਸ਼ ਕਾਲੋਨੀ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ 'ਚ ਪ੍ਰਸਿੱਧ ਕਥਾਵਾਚਕ ਹਰਪ੍ਰਰੀਤ ਸਿੰਘ ਮਖੂ ਨੇ ਪਹੁੰਚ ਕੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ। ਉਨਾਂ੍ਹ ਜਿਥੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ 'ਤੇ ਚਾਨਣਾ ਪਾਇਆ। ਇਸ ਮੌਕੇ ਸੁਰਜੀਤ ਸਿੰਘ ਦਿੱਲੀ ਵਾਲੇ, ਭਾਈ ਅਮਨਦੀਪ ਸਿੰਘ ਲਵਲੀ, ਬਾਬੂ ਕਬੀਰ ਦਾਸ, ਗੁਰਮੀਤ ਸਿੰਘ, ਕਰਨੈਲ ਸਿੰਘ, ਅਵਤਾਰ ਸਿੰਘ, ਕਰਨੈਲ ਸਿੰਘ, ਹਰਮਿੰਦਰ ਸਿੰਘ, ਰਮਨਪ੍ਰਰੀਤ ਸਿੰਘ, ਕੰਵਲਪ੍ਰਰੀਤ ਸਿੰਘ, ਸੁਖਲੀਨ ਸਿੰਘ, ਹਰਪ੍ਰਰੀਤ ਸਿੰਘ, ਜੋਗਿੰਦਰ ਸਿੰਘ, ਜਸਪਾਲ ਸਿੰਘ, ਅੰਮਿ੍ਤਪਾਲ ਸਿੰਘ ਤੇ ਡਿੰਪਲ ਹਾਜ਼ਰ ਸਨ।