- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਨਐਚਐਮ ਸਟਾਫ ਨੇ ਦੋ ਦਿਨਾਂ ਦੀ ਹੜਤਾਲ ਸ਼ੁਰੂ

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਪੰਜਾਬ ਦੇ ਸੱਦੇ ਤੇ ਐਨਐਚਐਮ ਅਧੀਨ ਤਾਇਨਾਤ ਸਟਾਫ ਵੱਲੋ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਦਿਨਾਂ ਦੀ ਸੰਕੇਤਕ ਹੜਤਾਲ ਕਰਦਿਆਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਖਿਲਾਫ ਨਾਅਰੇਬਾਜੀ ਕੀਤੀ। ਇਸਦੇ ਨਾਲ ਹੀ ਸਿਵਲ ਸਰਜਨ ਡਾ. ਅਮਰਜੀਤ ਕੌਰ ਨੂੰ ਮੰਗ ਪੱਤਰ ਸੌਪਿਆਂ। ਇਸ ਮੌਕੇ ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ ਅਤੇ ਵਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਨਾਲ ਲਗਭਗ 40-45 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਦਾ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਜਦਕਿ ਸੱਤਾ ਵਿੱਚ ਆਉਣ ਤੋ ਪਹਿਲਾਂ ਮੁੱਖ ਮੰਤਰੀ ਨੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਵਫਾ ਨਾ ਹੋਇਆ। ਉਨ੍ਹਾਂ ਕਿਹਾ ਕਿ ਆਪਣੇ ਭਵਿੱਖ ਅਤੇ ਹੋਂਦ ਨੂੰ ਬਚਾਉਣ ਲਈ ਮੁਲਾਜ਼ਮਾਂ ਨੂੰ ਹੜਤਾਲ ਦਾ ਰਾਹ ਅਖ਼ਤਿਆਰ ਕਰਨਾ ਪਿਆ ਹੈ। 13 ਅਤੇ 14 ਅਗਸਤ ਨੂੰ ਸਮੂਹ ਐਨਐਚਐਮ ਕੱਚੇ ਮੁਲਾਜ਼ਮ ਹੜਤਾਲ ਤੇ ਰਹਿਣਗੇ। ਠੇਕੇ ਤੇ ਤਾਇਨਾਤ ਸਮੂਹ ਕਾਮਿਆਂ ਨੂੰ ਪਹਿਲ ਦੇ ਅਧਾਰ ਤੇ ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ। ਇਸਤੋ ਇਲਾਵਾ ਗਰੈਚੂਇਟੀ ਅਤੇ ਸੇਵਾਵਾਂ ਵਿੱਚ ਉਮਰ ਦਾ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਇਨਕਾਰ ਕਰਦੀ ਹੈ ਤਾਂ 15 ਅਗਸਤ ਨੂੰ ਅਜਾਦੀ ਦਿਹਾੜੇ ਤੇ ਫਿਰੋਜ਼ਪੁਰ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਅਤੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੀ ਲਾਰੇ ਲਾਉਣ ਵਾਲੀਆਂ ਨੀਤੀਆਂ ਦੀ ਪੋਲ ਖੋਲੀ ਜਾਵੇਗੀ। ਇਸਦੇ ਨਾਲ ਅਣਮਿੱਥੇ ਸਮੇ ਦੀ ਹੜਤਾਲ ਸ਼ੁਰੂ ਕੀਤੀ ਜਾਵੇਗੀ।