ਸਰਕਾਰ ਮੰਡੀਆਂ ’ਚੋਂ ਕਣਕ ਦਾ ਦਾਣਾ-ਦਾਣਾ ਚੁਕਾਵੇ : ਭੱਟੀਆਂ
ਨਿਰਮਲ ਸਿੰਘ ਭੱਟੀਆਂ ਵੱਲੋਂ ਦੁੱਧਨ ਸਾਧਾਂ ਅਨਾਜ ਮੰਡੀਆਂ ਦਾ ਦੌਰਾ
Publish Date: Thu, 16 Apr 2026 05:21 PM (IST)
Updated Date: Fri, 17 Apr 2026 04:09 AM (IST)

ਨਿਰਮਲ ਸਿੰਘ ਭੱਟੀਆਂ ਅਨਾਜ ਮੰਡੀਆਂ ਦਾ ਦੌਰਾਸਰਕਾਰ ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆਂ ਨੇ ਅੱਜ ਅਨਾਜ ਮੰਡੀ ਦੁੱਧਨ ਸਾਧਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਅਤੇ ਆਡ਼ਤੀਆਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈਣਾ ਚਾਹੀਦਾ ਅਤੇ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਮੰਡੀਆਂ ਵਿੱਚ ਪੂਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਆ ਰਹੀਆਂ ਲਿਫਟਿੰਗ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਭੱਟੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ ਦੇ ਹੱਕਾਂ ਲਈ ਖਡ਼ੀ ਰਹੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਪੰਜਾਬ ਦੀਆਂ ਮੰਡੀਆਂ ਵਿੱਚ ਆਈ ਕਣਕ ਦਾ ਇੱਕ ਇੱਕ ਦਾਣਾ ਚੁਕਾਵੇ। ਪਿਛਲੇ ਦਿਨਾਂ ਦੌਰਾਨ ਹੋਈ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਇਸ ਦੇ ਬਾਵਜੂਦ ਦਾਣੇ ਦੇ ਬਦਰੰਗ ਹੋਣ ਦਾ ਬਹਾਨਾ ਬਣਾ ਕੇ ਖਰੀਦ ਵਿੱਚ ਦੇਰੀ ਕੀਤੀ ਜਾ ਰਹੀ ਹੈ, ਜੋ ਕਿ ਕਿਸਾਨਾਂ ਨਾਲ ਬੇਇਨਸਾਫ਼ੀ ਹੈ। ਇਸ ਮੌਕੇ ਸਾਧੂ ਸਿੰਘ ਬੁੱਧਮੋਰ ਸਾਬਕਾ ਚੇਅਰਮੈਨ, ਧਰਮਪਾਲ ਸ਼ਰਮਾ, ਜਗਤਾਰ ਸਿੰਘ ਚੱਪਰਾਡ਼, ਭਜਨ ਸਿੰਘ, ਬੀਰਦਵਿੰਦਰ ਸਿੰਘ, ਗੁਰਮੀਤ ਸਿੰਘ, ਹੇਮ ਚੰਦ, ਸੁਰਜੀਤ ਸਿੰਘ ਬਿੱਲੂ ਰੋਹਡ਼, ਦੇਵ ਰਾਜ, ਕ੍ਰਿਸ਼ਨ ਸਿੰਘ, ਸਤਿਨਾਮ ਸਿੰਘ ਜਨਰਲ ਸੈਕਟਰੀ, ਤੇਜਾ ਸਿੰਘ ਬਹਿਲ, ਕੁਲਦੀਪ ਕਾਲਾ ਸਨੌਰ, ਗੁਰਨਾਮ ਸਿੰਘ ਸੈਕਟਰੀ, ਕਾਹਨ ਸਿੰਘ ਮੰਜਾਲ ਕਲਾਂ, ਰਿੰਕੂ ਮਿੱਤਲ, ਗੁਰਮੀਤ ਬਾਵਾ, ਦਰਸ਼ਨ ਸਿੰਘ ਹਡਾਣਾ ਅਤੇ ਸਥਾਨਕ ਕਾਂਗਰਸੀ ਵਰਕਰ ਅਤੇ ਆਗੂ ਵੀ ਮੌਜੂਦ ਸਨ।