- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਰਮਲ ਸਿੰਘ ਸੰਧੂ ਖਾਈਵਾਲਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਹਲਕਾ ਸਨੌਰ ’ਚ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਘਡ਼ਾਮ ਵਿਖੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਨਿਰਮਲ ਸਿੰਘ ਸੰਧੂ ਖਾਈਵਾਲਾ ਘਡ਼ਾਮ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਇਹ ਸ਼ਮੂਲੀਅਤ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਕੀਤੀ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਪਾਰਟੀ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਪਾਰਟੀ ਨਾਲ ਜੁਡ਼ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਤਰਸੇਮ ਸਿੰਘ ਕੋਟਲਾ, ਬਿਕਰਮ ਸਿੰਘ ਫਰੀਦਪੁਰ, ਗੁਰਦੀਪ ਸਿੰਘ ਦੇਵੀਨਗਰ, ਰਾਜ ਕੁਮਾਰ ਸੈਣੀ, ਸਤਨਾਮ ਸਿੰਘ ਨੰਦਗਡ਼੍ਹ, ਫੱਤਾ ਨੰਦਗਡ਼੍ਹ, ਪ੍ਰੇਮ ਸਿੰਘ ਸਵਾਈ ਸਿੰਘ ਵਾਲਾ, ਸੁਖਬੀਰ ਸਿੰਘ ਅਬਲੋਵਾਲ, ਮਨਿੰਦਰ ਸਿੰਘ ਘਡ਼ਾਮ, ਜੋਬਨ ਸੰਧੂ ਘਡ਼ਾਮ, ਕੁਲਵਿੰਦਰ ਸਿੰਘ ਘਡ਼ਾਮ, ਸੁਰਜੀਤ ਸਿੰਘ ਪਠਾਣਮਾਜਰਾ, ਰਜਿੰਦਰ ਸਿੰਘ ਨੰਬਰਦਾਰ ਪਠਾਣਮਾਜਰਾ, ਗੁਰਜੀਤ ਸਿੰਘ ਉੱਪਲੀ, ਨਿਰਮਲ ਸਿੰਘ ਭੱਟੀਆਂ, ਹਰਚੰਦ ਸਿੰਘ ਮਹਿਮੂਦਪੁਰ, ਲਾਲੀ ਮਹਿਮੂਦਪੁਰ, ਜੋਗਾ ਸਿੰਘ ਸ਼ਾਦੀਪੁਰ, ਜੈਦੀਪ ਸਿੰਘ ਸ਼ਾਦੀਪੁਰ, ਕਰਮ ਸਿੰਘ ਬਲਾਕ ਸੰਮਤੀ ਮੈਂਬਰ ਰੁਡ਼ਕੀ ਮਹਿਮੂਦਪੁਰ, ਸੁਰਜੀਤ ਸਿੰਘ ਬੁੱਧਮੋਰ, ਪੀ.ਏ. ਗੁਰਮੁੱਖ ਸਿੰਘ ਸੁਹਾਗਹੇਡ਼ੀ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।