- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਰਮਲ ਸਿੰਘ ਸ਼ੇਖਨਮਾਜਰਾ ਦਾ ਕੀਤਾ ਸਨਮਾਨ

ਐੱਚਐੱਸ ਸੈਣੀ, ਪੰਜਾਬੀ, ਜਾਗਰਣ, ਰਾਜਪੁਰਾ : ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਲਕਾ ਰਾਜਪੁਰਾ ਦੇ ਨਵ-ਨਿਯੁਕਤ ਹਲਕਾ ਇੰਚਾਰਜ ਨਿਰਮਲ ਸਿੰਘ ਸ਼ੇਖਨਮਾਜਰਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਮਾਰੋਹ ਦੌਰਾਨ ਭਾਈ ਅਬਰਿੰਦਰ ਸਿੰਘ ਕੰਗ ਅਤੇ ਗੁਰਦੁਆਰਾ ਕਮੇਟੀ ਦੇ ਹੋਰ ਅਹੁਦੇਦਾਰਾਂ ਵੱਲੋਂ ਨਿਰਮਲ ਸਿੰਘ ਸ਼ੇਖਨਮਾਜਰਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਹਲਕਾ ਰਾਜਪੁਰਾ ਦੇ ਨਵ ਨਿਯੁਕਤ ਇੰਚਾਰਜ ਨਿਰਮਲ ਸਿੰਘ ਸੇਖਨਮਾਜਰਾ ਨੇ ਭਾਈ ਕੰਗ ਅਤੇ ਹੋਰਨਾਂ ਵੱਲੋਂ ਦਿੱਤੇ ਗਏ ਮਾਨ ਸਨਮਾਨ ਬਦਲੇ ਧੰਨਵਾਦ ਕਰਦਿਆਂ ਹੋਇਆ ਵਿਸ਼ਵਾਸ ਦਵਾਇਆ ਕਿ ਹਲਕਾ ਰਾਜਪੁਰਾ ਦੇ ਲੋਕਾਂ ਦੇ ਵਿੱਚ ਵਿਚਰ ਕੇ ਉਹਨਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਦੇ ਲਈ ਉਹ ਸਦਾ ਤੱਤਪਰ ਰਹਿਣਗੇ। ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਕਿਸਾਨ ਆਗੂ ਤੇਜਿੰਦਰ ਸਿੰਘ ਮੋਹੀ, ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ, ਕਿਰਪਾਲ ਸਿੰਘ ਭੰਗੂ, ਮੈਨੇਜਰ ਰਮਿੰਦਰ ਸਿੰਘ, ਸੁਖਦੇਵ ਸਿੰਘ ਵਿਰਕ, ਕੌਂਸਲਰ ਕਰਨਵੀਰ ਸਿੰਘ ਕੰਗ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।