- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
18 ਸਤੰਬਰ ਨੂੰ ਪੋਕਸੋ ਐਕਟ ਤਹਿਤ ਦਰਜ ਇਸ ਮਾਮਲੇ ’ਚ ਮੰਗਲਵਾਰ ਨੂੰ ਅਦਾਲਤ ’ਚ ਪਟੀਸ਼ਨ 'ਤੇ ਬਹਿਸ ਹੋਈ। ਫਿਲਹਾਲ ਮਾਮਲਾ ਵਿਚਾਰ ਅਧੀਨ ਹੈ ਅਤੇ ਅਦਾਲਤ ਵੱਲੋਂ ਅਗਲੀ ਸੁਣਵਾਈ ਦੀ ਤਰੀਕ ਦਿੱਤੀ ਜਾਣੀ ਬਾਕੀ ਹੈ। ਮੁਲਜ਼ਮ ਵੱਲੋਂ ਪੇਸ਼ ਹੋਏ ਐਡਵੋਕੇਟ ਪ੍ਰਿੰਸ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਨੇ ਆਪਣੇ ਖ਼ਿਲਾਫ਼ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਖ਼ੁਦ ਨੂੰ ਬੇਕਸੂਰ ਦੱਸਿਆ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿਖੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਨਾਮਜਦ ਕਜ਼ਾਕਿਸਤਾਨ ਦੇ ਵਸਨੀਕ ਸਾਈਕਲਿੰਗ ਕੋਚ ਮੈਕਸੈੱਟ ਨੇ ਅਗਾਊਂ ਜ਼ਮਾਨਤ ਲਈ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਹੈ। 18 ਸਤੰਬਰ ਨੂੰ ਪੋਕਸੋ ਐਕਟ ਤਹਿਤ ਦਰਜ ਇਸ ਮਾਮਲੇ ’ਚ ਮੰਗਲਵਾਰ ਨੂੰ ਅਦਾਲਤ ’ਚ ਪਟੀਸ਼ਨ 'ਤੇ ਬਹਿਸ ਹੋਈ। ਫਿਲਹਾਲ ਮਾਮਲਾ ਵਿਚਾਰ ਅਧੀਨ ਹੈ ਅਤੇ ਅਦਾਲਤ ਵੱਲੋਂ ਅਗਲੀ ਸੁਣਵਾਈ ਦੀ ਤਰੀਕ ਦਿੱਤੀ ਜਾਣੀ ਬਾਕੀ ਹੈ। ਮੁਲਜ਼ਮ ਵੱਲੋਂ ਪੇਸ਼ ਹੋਏ ਐਡਵੋਕੇਟ ਪ੍ਰਿੰਸ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਨੇ ਆਪਣੇ ਖ਼ਿਲਾਫ਼ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਖ਼ੁਦ ਨੂੰ ਬੇਕਸੂਰ ਦੱਸਿਆ ਹੈ। ਉਨ੍ਹਾਂ ਅਗਾਊਂ ਜ਼ਮਾਨਤ ਲਈ ਅਦਾਲਤ ਦਾ ਰੁਖ਼ ਕੀਤਾ ਹੈ, ਜਿੱਥੇ ਮਾਮਲੇ ’ਚ ਕਾਨੂੰਨੀ ਪੱਖ ਪੇਸ਼ ਕੀਤਾ ਗਿਆ। ਐਡਵੋਕੇਟ ਪ੍ਰਿੰਸ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਨਿਆਂ ਪ੍ਰਣਾਲੀ ਤੇ ਅਦਾਲਤ 'ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ, ਇਸ ਲਈ ਇਸ 'ਤੇ ਜ਼ਿਆਦਾ ਟਿੱਪਣੀ ਕਰਨਾ ਠੀਕ ਨਹੀਂ ਹੋਵੇਗਾ।