- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਨੋਡਲ ਅਫ਼ਸਰ ਨਿਯੁਕਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ (ਰਜਿ. ਨੰਬਰ 234) ਦੀ ਮੰਗ ਨੂੰ ਪ੍ਰਵਾਨ ਕਰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਹਿਮਾਂਸ਼ੂ ਜੈਨ ਵੱਲੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਪਟਿਆਲਾ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰਤ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਐਸੋਸੀਏਸ਼ਨ ਦੇ ਵਫ਼ਦ ਨੇ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਸਰਪ੍ਰਸਤ ਬਾਬਾ ਭੁਪਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਸਮੇਤ ਹੋਰ ਆਗੂਆਂ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ। ਜਾਰੀ ਪੱਤਰ ਅਨੁਸਾਰ ਨੋਡਲ ਅਫ਼ਸਰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਲੰਬਿਤ ਕੇਸਾਂ, ਸ਼ਨਾਖ਼ਤੀ ਕਾਰਡਾਂ, ਮਾਣ-ਸਨਮਾਨ ਅਤੇ ਹੋਰ ਭਲਾਈ ਕਾਰਜਾਂ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ ਮੀਟਿੰਗਾਂ ਦੀ ਪ੍ਰਗਤੀ ਰਿਪੋਰਟ ਤਿਆਰ ਕਰਨ ਅਤੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਦੀ ਜ਼ਿੰਮੇਵਾਰੀ ਵੀ ਨਿਭਾਉਣਗੇ।