ਪੱਤਰ ਪ੍ਰਰੇਰਕ, ਪਟਿਆਲਾ : ਅੱਜ ਇੱਥੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਈ.ਬੀ, ਪੀ.ਐਸ.ਈ.ਬੀ. ਕਰਮਚਾਰੀ ਦਲ, ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ ਇੰਟਕ ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ., ਪੀ.ਐਸ.ਈ.ਬੀ. ਥਰਮਲ ਇੰਪਲਾਈਜ਼ ਕੁਆਰਡੀਨੇਸ਼ਨ ਕਮੇਟੀ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਸੰਘ ਅਤੇ ਪੀ.ਐਸ.ਈ.ਬੀ. ਹੈਡ ਆਫਿਸ ਇੰਪਲਾਈਜ਼ ਫੈਡਰੇਸ਼ਨ ਦੇ ਬਿਜਲੀ ਕਾਮਿਆਂ ਵੱਲੋਂ ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਨੂੰ 22 ਜੁਲਾਈ ਨੂੰ ਇੱਕ ਰੋਜ਼ਾ ਮੁਕੰਮਲ ਹੜਤਾਲ ਦਾ ਕਾਨੂੰਨੀ ਨੋਟਿਸ ਦਿੱਤਾ ਗਿਆ। ਜਥੇਬੰਦੀ ਦੇ ਸੂਬਾਈ ਆਗੂਆਂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਜਗਰੂਪ ਸਿੰਘ ਮਹਿਮਦਪੁਰ, ਜਗਜੀਤ ਸਿੰਘ, ਹਰਪਾਲ ਸਿੰਘ, ਪ੍ਰਰੀਤਮ ਸਿੰਘ ਭਿੰਡੀ, ਕੌਰ ਸਿੰਘ ਸੌਹੀ, ਅਸ਼ੋਕ ਕੁਮਾਰ ਸ਼ਰਮਾ ਅਤੇ ਮਹਿੰਦਰ ਨਾਥ ਨੇ ਦੱਸਿਆ ਕਿ ਨੋਟਿਸ ਅਨੁਸਾਰ ਬਿਜਲੀ ਕਾਮੇ ਲਗਾਤਾਰ ਪਾਵਰ ਕਾਰਪੋਰੇਸ਼ਨਜ਼ ਦੇ ਦੋਨੋ ਚੇਅਰਮੈਨ ਅਤੇ ਡਾਇਰੈਕਟਰਜ਼ ਵਿਰੁੱਧ ਫੀਲਡ ਵਿਚ ਦੌਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਨਗੇ। ਇਸ ਤੋਂ ਇਲਾਵਾ ਬਿਜਲੀ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਵਿਰੁੱਧ ਵੀ ਰੋਸ ਵਿਖਾਵਾ ਕਰਨਗੇ। ਸੰਘਰਸ਼ ਪ੍ਰਰੋਗਰਾਮ ਨੂੰ ਤੇਜ ਕਰਨ ਲਈ ਸੂਬਾ ਪੱਧਰ 'ਤੇ ਡਵੀਜਨ ਦਫਤਰਾਂ ਅੱਗੇ 6 ਜੁਲਾਈ ਤੋਂ 10 ਜੁਲਾਈ ਤੱਕ ਰੋਸ ਧਰਨੇ ਦਿੱਤੇ ਜਾਣਗੇ। ਬਿਜਲੀ ਕਾਮਿਆਂ ਨੂੰ ਜਾਗਰੂਕ ਕਰਨ ਅਤੇ ਜਨਤਾ ਦੇ ਦਰਬਾਰ ਵਿਚ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀਆਂ ਮੁਲਾਜਮ ਮਜਦੂਰ ਵਿਰੋਧੀ ਨੀਤੀਆਂ ਦਾ ਪਰਦਾ ਫਾਸ਼ ਕਰਨ ਲਈ 11 ਜੁਲਾਈ ਤੋਂ 21 ਜੁਲਾਈ ਤੱਕ ਸਰਕਲਾਂ ਦੀਆਂ ਵਧਾਈਆਂ ਮੀਟਿੰਗਾਂ ਕੀਤੀਆਂ ਜਾਣਗੀਆਂ। 31 ਜੁਲਾਈ ਤੱਕ ਵਰਕ ਟੂ ਰੂਲ ਅਤੇ ਮੈਨੇਜਮੈਂਟ ਵਿਰੁੱਧ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਜਾਰੀ ਰਹਿਣਗੇ।