- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਰੇਗਾ ਮਜ਼ਦੂਰ ਯੂਨੀਅਨ ਏਟਕ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ : ਨਰੇਗਾ/ਵੀ ਬੀ ਗਰਾਮ ਜੀ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਨਾਭਾ ਕਚਹਿਰੀ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਕਿਰਤੀਆਂ ਨੇ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਕਿਰਤ ਕੋਡ ਲਾਗੂ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ। ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਕਸ਼ਮੀਰ ਸਿੰਘ ਗਦਾਈਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨਰੇਗਾ ਐਕਟ 2005 ਨੂੰ ਬਦਲ ਕੇ ਵੀ ਬੀ ਗਰਾਮ ਜੀ ਨਵਾਂ ਕਾਨੂੰਨ ਲਾਗੂ ਕੀਤਾ ਹੈ, ਜਿਸ ਨਾਲ ਮਜ਼ਦੂਰਾਂ ਲਈ ਰੁਜ਼ਗਾਰ ਦੇ ਮੌਕੇ ਘਟਣ ਦਾ ਖ਼ਦਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ’ਚ 1 ਜੁਲਾਈ 2026 ਤੋਂ ਇਹ ਕਾਨੂੰਨ ਲਾਗੂ ਹੋਣ ਮਗਰੋਂ ਪੇਂਡੂ ਮਜ਼ਦੂਰਾਂ ਨੂੰ ਮੰਗਣ ਦੇ ਬਾਵਜੂਦ ਕੰਮ ਨਹੀਂ ਮਿਲ ਰਿਹਾ ਅਤੇ ਨਾ ਹੀ ਬੇਰੁਜ਼ਗਾਰੀ ਭੱਤਾ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਮਜ਼ਦੂਰਾਂ ਨੇ ਕੰਮ ਕੀਤਾ ਹੈ, ਉਨ੍ਹਾਂ ਨੂੰ 3 ਮਹੀਨਿਆਂ ਤੋਂ ਉਜਰਤਾਂ ਵੀ ਨਹੀਂ ਮਿਲੀਆਂ। ਉਨ੍ਹਾਂ ਸਰਕਾਰ