ਸੱਤ ਰੋਜ਼ਾ ਐੱਨਐੱਸਐੱਸ ਕੈਂਪ ਅਮਿੱਟ ਯਾਦ ਛੱਡਦਾ ਸਮਾਪਤ
ਸੱਤ ਰੋਜ਼ਾ ਐਨਐਸਐਸ ਕੈਂਪ ਅਮਿੱਟ ਯਾਦ ਛੱਡਦਾ ਸਮਾਪਤ
Publish Date: Sat, 31 Jan 2026 05:37 PM (IST)
Updated Date: Sat, 31 Jan 2026 05:40 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਦਿ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਘੱਗਾ ਵਿਖੇ ਡਾਇਰੈਕਟਰ ਯੁਵਕ ਸੇਵਾਵਾ ਪੰਜਾਬ ਦੀ ਸਰਪ੍ਰਸਤੀ ਹੇਠ ਡਿਪਟੀ ਡਾਇਰੈਕਟਰ ਮਲਕੀਤ ਸਿੰਘ ਮਾਨ ਦੇ ਸਹਿਯੋਗ ਨਾਲ ਸਕੂਲ ਪ੍ਰਿੰਸੀਪਲ ਡਾ ਪਰਮਿੰਦਰ ਕੌਰ ਦੀ ਦੇਖ-ਰੇਖ ਹੇਠ ਐੱਨਐੱਸਐੱਸ ਦਾ ਸੱਤ ਰੋਜ਼ਾ ਕੈਂਪ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਕੈਂਪ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੇ ਵਲੰਟੀਅਰਜ਼ ਨਾਲ ਬਹੁਮੱਲੇ ਵਿਚਾਰ ਸਾਂਝੇ ਕੀਤੇ। ਐੱਨਐੱਸਐੱਸ ਵਲੰਟੀਅਰਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਸਪੋਰਟਸ ਸਾਇੰਸ ਵਿਭਾਗ ਦਾ ਦੌਰਾ ਕੀਤਾ। ਸਪੋਰਟਸ ਸਾਇੰਸ ਵਿਭਾਗ ਦੇ ਮੁੱਖੀ ਡਾ. ਅਨੁਰਾਧਾ, ਪ੍ਰੋ. ਪਰਮਵੀਰ ਸਿੰਘ ਅਤੇ ਡਾ. ਹਰੀਸ਼ ਕੁਮਾਰ ਤੋਂ ਜਾਣਕਾਰੀ ਹਾਸਲ ਕੀਤੀ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਜੀਵ ਵਿਗਿਆਨ ਵਿਭਾਗ ਦੇ ਮੁਖੀ ਡਾ. ਓਂਕਾਰ ਸਿੰਘ ਅਤੇ ਪ੍ਰੋ. ਗੁਰਿੰਦਰ ਵਾਲੀਆ ਨਾਲ ਮਿਲਣੀ ਉਪਰੰਤ ਬਹਾਦੁਰਗੜ੍ਹ ਗੁਰਦੁਆਰਾ ਸਾਹਿਬ ਦੇ ਦਰਸ਼ਨ ਤੇ ਸ਼ਬਦ ਕੀਰਤਨ ਸਰਵਣ ਕੀਤਾ। ਸਮਾਗਮ ਦੌਰਾਨ ਪ੍ਰੋਗਰਾਮ ਅਫ਼ਸਰ ਅਭਿਨਵ ਸ਼ਰਮਾ ਨੇ ਰਿਪੋਰਟ ਪੇਸ਼ ਕੀਤੀ। ਐੱਨਐੱਸਐੱਸ ਵਲੰਟੀਅਰ ਪੁਸ਼ਪਿੰਦਰ ਮਿਸ਼ਾਲ ਨੇ ਸਕੂਲ ਪ੍ਰਿੰਸੀਪਲ, ਅਧਿਆਪਕਾਂ, ਮਹਿਮਾਨਾਂ ਅਤੇ ਸਹਿਯੋਗੀਆਂ ਦਾ ਮਾਰਗ ਦਰਸ਼ਨ ਅਤੇ ਹੌਸਲਾ ਅਫ਼ਜ਼ਾਈ ਲਈ ਧੰਨਵਾਦ ਕੀਤਾ। ਵਲੰਟੀਅਰ ਦਿਕਸ਼ੀ ਨੇ ਦੱਸਿਆ ਕਿ ਕੈਂਪ ਦੀਆਂ ਸਰਗਰਮੀਆਂ ਨੇ ਉਸ ਦੇ ਵਿਅਕਤਿਤਵ ਵਿਕਾਸ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕੀਤੀ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਨੇ ਸਰਵੋਤਮ ਐੱਨਐੱਸਐੱਸ ਵਲੰਟੀਅਰਾਂ ਨੂੰ ਸਨਮਾਨਿਤ ਕਰਦਿਆਂ ਸਮਾਜ ਸੇਵਾ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਨੂੰ ਜੀਵਨ ਵਿੱਚ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਐੱਨਐੱਸਐੱਸ ਦੇ ਮੰਤਵ ‘ਨਾ ਮੈਂ, ਸਗੋਂ ਤੁਸੀਂ’ ਦੀ ਆਤਮਾ ਨੂੰ ਦੁਹਰਾਇਆ ਗਿਆ।