ਮਾਤਾ ਕੁਸ਼ੱਲਿਆ ਸਕੂਲ ਵਿਖੇ ਮਨਾਇਆ ਵਿਸ਼ਵ ਓਰਲ ਹੈਲਥ ਦਿਵਸ
ਮਾਤਾ ਕੁਸ਼ੱਲਿਆ ਸਕੂਲ ਵਿਖੇ ਮਨਾਇਆ ਵਿਸ਼ਵ ਓਰਲ ਹੈਲਥ ਦਿਵਸ
Publish Date: Fri, 20 Mar 2026 04:38 PM (IST)
Updated Date: Fri, 20 Mar 2026 04:40 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਮੂੰਹ ਦੀ ਸਾਫ ਸਫ਼ਾਈ ਤੇ ਬਿਮਾਰੀਆਂ ਤੋਂ ਬਚਾਅ ਦੀ ਜਾਗਰੂਕਤਾ ਲਈ ਥੀਮ ‘ਹੈਪੀ ਮਾਊਂਥ ਹੈਪੀ ਲਾਈਫ’’ ਤਹਿਤ ਕਾਰਜਕਾਰੀ ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਦੇ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਸੁਨੰਦਾ ਗਰੋਵਰ ਦੀ ਅਗਵਾਈ ਹੇਠ ਵਿਸ਼ਵ ਓਰਲ ਸਿਹਤ ਦਿਵਸ ਮੌਕੇ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਡੈਂਟਲ ਹੈਲਥ ਅਫਸਰ ਡਾ.ਸੁਨੰਦਾ ਗਰੋਵਰ ਨੇ ਵਿਦਿਆਰਥੀਆਂ ਨੂੰ ਸਬੋਧਨ ਕਰਦਿਆਂ ਕਿਹਾ ਕਿ ਦੰਦਾਂ ਦੀ ਸੰਭਾਲ ਲਈ ਸਾਨੂੰ ਦਿਨ ਵਿਚ ਦੋ ਵਾਰ ਅਤੇ ਰਾਤ ਨੂੰ ਸੋਣ ਤੋਂ ਪਹਿਲਾ ਜ਼ਰੂਰ ਬਰਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪਾਨ, ਤੰਬਾਕੂ, ਜਰਦਾ ਆਦਿ ਦੀ ਵਰਤੋ ਨਾ ਕਰਨ ਸਬੰਧੀ ਜਾਗਰੂਕ ਕਰਦੇ ਕਿਹਾ ਕਿ ਇਨ੍ਹਾਂ ਪਦਾਰਥਾਂ ਦੇ ਸੇਵਨ ਨਾਲ ਮੂੰਹ, ਜਬਾੜੇ ਆਦਿ ਦਾ ਕੈਂਸਰ ਹੋ ਸਕਦਾ ਹੈ ਜੋ ਕਿ ਮੱਨੁਖ ਨੂੰ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ’ਤੇ ਪ੍ਰਭਾਵਿਤ ਕਰਦੇ ਹਨ। ਇਸ ਮੌਕੇ ਨਰਸਿੰਗ ਵਿਦਿਆਰਥੀਆਂ ਨੇ ਨੁੱਕੜ ਨਾਟਕ ਵੀ ਪੇਸ਼ ਕੀਤਾ। ਨਰਸਿੰਗ ਵਿਦਿਆਰਥੀਆਂ ਦਾ ਪੋਸਟਰ ਮੁਕਾਬਲਾ ਕਰਵਾਇਆ ਗਿਆ ਅਤੇ ਪਹਿਲੇ ਤਿੰਨ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਬਲਕਾਰ ਸਿੰਘ, ਸਹਾਇਕ ਸਿਹਤ ਅਫਸਰ ਡਾ.ਇੰਦਰਪ੍ਰੀਤ ਰੰਧਾਵਾ, ਸੀਨੀਅਰ ਮੈਡੀਕਲ ਅਫਸਰ ਡਾ.ਜੈਦੀਪ ਭਾਟੀਆ, ਸੀਨੀਅਰ ਮੈਡੀਕਲ ਅਫਸਰ ਡਾ.ਕਿਰਨਜੋਤ ਕੌਰ, ਡਾ.ਸਵਿਤਾ ਗਰਗ, ਡਾ.ਆਰਤੀ, ਪ੍ਰਿੰਸੀਪਲ ਸੁਰਿੰਦਰਪਾਲ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਬੀ.ਈ.ਈ ਸ਼ਾਯਾਨ ਜ਼ਫਰ, ਬਿੱਟੂ ਅਤੇ ਨਰਸਿੰਗ ਸਕੂਲ ਟਿਉਟਰ ਅਤੇ ਵਿਦਿਆਰਥੀ ਸ਼ਾਮਲ ਸਨ।