ਹਰਿੰਦਰ ਸ਼ਾਰਦਾ, ਪਟਿਆਲਾ- ਪੱਕੇ ਕਰਨ ਦੀਆਂ ਮੰਗਾਂ ਨੂੰ ਲੈ ਕੇ ਛੱਤ 'ਤੇ ਬੈਠੇ ਨਰਸਿੰਗ ਸਟਾਫ, ਐਨਸਿਲਰੀ ਸਟਾਫ਼ ਅਤੇ ਦਰਜਾ ਚਾਰ ਕਰਮਚਾਰੀ ਨੂੰ ਸਮਝਾਉਣ ਲਈ ਐੱਸਪੀ ਸਿਟੀ ਕੇਸਰ ਸਿੰਘ ਅੱਜ ਪੁੱਜੇ। ਉਨ੍ਹਾਂ ਵੱਲੋਂ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਲਾਗੂ ਹੋ ਜਾਣਗੀਆਂ ਅਤੇ ਉਦੋਂ ਤੱਕ ਛੱਤ ਤੋਂ ਛਾਲ ਮਾਰਨ ਦਾ ਫੈਸਲਾ ਟਾਲਿਆ ਜਾਵੇ। ਉੱਥੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿੱਚ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਮਾਰਚ ਕੱਢਿਆ ਗਿਆ।

ਇਜਲਾਸ ਨੂੰ ਸੰਬੋਧਨ ਕਰਦਿਆਂ ਨਰਸਿੰਗ ਸਟਾਫ਼ ਪ੍ਰਧਾਨ ਮਨਪ੍ਰੀਤ ਕੌਰ ਨੇ ਦੱਸਿਆ 2009 ਤੋਂ ਲੈ ਕੇ 2018 ਤਕ ਠੇਕਾ ਤੌਰ 'ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਪ੍ਰੰਤੂ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੱਕਾ ਨਹੀਂ ਕੀਤਾ ਗਿਆ ਹੈ। ਦੋ ਸਾਲ ਪਹਿਲਾਂ ਦੀਆਂ ਚੋਣਾਂ ਤੋਂ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਵਾਅਦਾ ਕੀਤਾ ਸੀ ਜਦੋਂ ਉਨ੍ਹਾਂ ਦੀ ਸਰਕਾਰ ਬਨੇਗੀ ਤਾਂ ਨਰਸਾਂ ਨੂੰ ਦੋ ਮਹੀਨੇ 'ਚ ਪੱਕਾ ਕੀਤਾ ਜਾਵੇਗਾ ਪ੍ਰੰਤੂ ਹਾਲੇ ਤੱਕ ਨਰਸਾਂ ਲਈ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ। ਜੇਕਰ ਸਰਕਾਰ ਵੱਲੋਂ ਜਲਦੀ ਕੋਈ ਫੈਸਲਾ ਨਾ ਲਿਆ ਤਾਂ ਉਹ ਛੱਤ ਤੋਂ ਛਾਲ ਮਾਰ ਦੇਣਗੀਆਂ।

Posted By: Amita Verma