- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਵਿਧਾਨ ਦਿਵਸ ਮੌਕੇ ਡਾ. ਅੰਬੇਡਕਰ ਦੀ ਪ੍ਰਤੀਮਾ ’ਤੇ ਫੁੱਲਾਂ ਦੇ ਹਾਰ ਪਾ ਕੇ ਕੀਤਾ ਨਮਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸੰਵਿਧਾਨ ਦਿਵਸ ਮੌਕੇ ਅਧਿਕਾਰ ਸੰਘਰਸ਼ ਪਾਰਟੀ ਦੇ ਆਗੂਆਂ ਵੱਲੋਂ ਸਥਾਨਕ ਪੁਰਾਣੇ ਬੱਸ ਸਟੈਂਡ ਨੇੜੇ ਸਥਿਤ ਡਾ. ਅੰਬੇਡਕਰ ਪਾਰਕ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਪ੍ਰਤਿਮਾ ’ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਨਮਨ ਕੀਤਾ ਗਿਆ। ਇਸ ਮੌਕੇ ਘਨੌਰ ਹਲਕਾ ਇੰਚਾਰਜ ਸਲਿੰਦਰਪਾਲ ਸਿੰਘ ਸੋਨੇ ਮਾਜਰਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਸਵਰਨ ਸਿੰਘ ਸਿਰਸਵਾਲ, ਨੈਬ ਸਿੰਘ ਅਤੇ ਗੁਰਧਿਆਨ ਸਿੰਘ ਸਮੇਤ ਹੋਰ ਪਾਰਟੀ ਆਗੂ ਮੌਜੂਦ ਸਨ। ਇਸ ਮੌਕੇ ਸਲਿੰਦਰਪਾਲ ਸਿੰਘ ਸੋਨੇ ਮਾਜਰਾ ਅਤੇ ਸਵਰਨ ਸਿੰਘ ਸਿਰਸਵਾਲ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਸਿਰਫ਼ ਮਹਾਨ ਕਾਨੂੰਨਦਾਨ ਹੀ ਨਹੀਂ ਸਨ, ਸਗੋਂ ਉਹ ਸਮਾਜਿਕ ਬਰਾਬਰੀ, ਮਨੁੱਖੀ ਅਧਿਕਾਰਾਂ ਅਤੇ ਨਿਆਂ ਦੇ ਮਜ਼ਬੂਤ ਪੈਰੋਕਾਰ ਵੀ ਸਨ। ਉਨ੍ਹਾਂ ਵੱਲੋਂ ਤਿਆਰ ਕੀਤਾ ਗਿਆ ਭਾਰਤੀ ਸੰਵਿਧਾਨ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰੀ, ਆਜ਼ਾਦੀ ਅਤੇ ਭਾਈਚਾਰੇ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਸਿੱਖਿਆ, ਸੰਘਰਸ਼ ਅਤੇ ਏਕਤਾ ਦੇ ਸਿਧਾਂਤਾਂ ਨੂੰ ਅਪਣਾਉਣਾ ਜ਼ਰੂਰੀ ਹੈ। ਸਮਾਜ ਵਿੱਚੋਂ ਹਰ ਤਰ੍ਹਾਂ ਦੇ ਵਿਤਕਰੇ ਨੂੰ ਖ਼ਤਮ ਕਰਕੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨੀ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਆਗੂਆਂ ਨੇ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਨਿਰੰਤਰ ਯਤਨ ਕਰਨ ਦਾ ਪ੍ਰਣ ਵੀ ਲਿਆ।