- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਪ੍ਰਦੀਪ ਸਿੰਘ ਵਾਸੀ ਸੁੰਦਰ ਇਨਕਲੇਵ ਸੈਦਖੇੜੀ ਰੋਡ ਰਾਜਪੁਰਾ ਦੇ ਤੌਰ ਤੇ ਹੋਈ। ਜਿਸ ਤੇ ਥਾਣਾ ਸਿਟੀ ਪੁਲਿਸ ਨੇ ਉਕਤ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਜਪੁਰਾ : ਥਾਣਾ ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਪੁਲਿਸ ਦੇ ਐਸਐਚ ਓ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਹੌਲਦਾਰ ਮੋਹਨ ਸਿੰਘ ਪੁਲਿਸ ਪਾਰਟੀ ਸਮੇਤ ਜਦੋਂ ਪਿੰਡ ਦਮਨਹੇੜੀ ਫਾਟਕਾਂ ਨੇੜੇ ਮਹਿਫਿਲ ਮੈਰਿਜ ਪੈਲੇਸ ਦੇ ਕੋਲ ਮੌਜੂਦ ਸੀ ਤਾਂ ਸ਼ੱਕ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ’ਚੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਪ੍ਰਦੀਪ ਸਿੰਘ ਵਾਸੀ ਸੁੰਦਰ ਇਨਕਲੇਵ ਸੈਦਖੇੜੀ ਰੋਡ ਰਾਜਪੁਰਾ ਦੇ ਤੌਰ ਤੇ ਹੋਈ। ਜਿਸ ਤੇ ਥਾਣਾ ਸਿਟੀ ਪੁਲਿਸ ਨੇ ਉਕਤ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।