ਪੱਤਰ ਪ੍ਰਰੇਰਕ, ਸਮਾਣਾ : ਮਵੀ ਪੁਲਿਸ ਵੱਲੋਂ ਪਿੰਡ ਕਲਾਰਾਂ ਦੇ ਘਰ ਵਿਚ ਹੀ ਸ਼ਰਾਬ ਵੇਚਣ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਹਰਿਅਣਾ ਮਾਰਕਾ ਦੇਸ਼ੀ ਸ਼ਰਾਬ ਦੀਆਂ 72 ਬੋਤਲਾਂ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪੁਲਿਸ ਚੌਕੀ ਮਵੀ ਦੇ ਇੰਚਾਰਜ ਗੁਰਪ੍ਰਰੀਤ ਸਿੰਘ ਨੇ ਦੱਸਿਆ ਕਿ ਹੈਡ ਕੰਸਟੇਬਲ ਸਾਹਿਬ ਸਿੰਘ ਵੱਲੋਂ ਪੁਲਿਸ ਪਾਰਟੀ ਸਣੇ ਗਸ਼ਤ ਦੌਰਾਨ ਪਿੰਡ ਕੁਲਾਰਾਂ ਵਿਚ ਮੌਜੂਦਗੀ ਸਮੇਂ ਆਪਣੇ ਘਰ ਵਿਚ ਸ਼ਰਾਬ ਦਾ ਧੰਦਾ ਕਰਨ ਸੰਬਧੀ ਮਿਲੀ ਗੁਪਤ ਸੂਚਨਾਂ ਦੇ ਅਧਾਰ ਤੇ ਇਕ ਘਰ ਵਿਚ ਰੇਡ ਕੀਤੀ ਤਾਂ ਪੁਲਿਸ ਪਾਰਟੀ ਨੇ ਉਥੋਂ ਹਰਿਆਣਾ ਮਾਰਕਾ ਦੇਸ਼ੀ ਸ਼ਰਾਬ ਦੀਆਂ 72 ਬੋਤਲਾਂ ਬਰਾਮਦ ਕਰਕੇ ਘਰ ਦੇ ਮਾਲਕ ਨਾਹਰ ਸਿੰਘ ਵਾਸੀ ਕੁਲਾਰਾਂ ਨੂੰ ਹਿਰਾਸਤ ਵਿਚ ਲੈ ਲਿਆ। ਪੁਲਿਸ ਨੇ ਦੋਸ਼ੀ ਦੇ ਖਿਲਾਫ ਐਕਸਾਇਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਜੇਲ ਭੇਜ ਦਿੱਤਾ ਗਿਆ।