ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ, ਮੁਕਦਮਾ ਦਰਜ
ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਮੁਕਦਮਾ ਦਰਜ
Publish Date: Tue, 21 Apr 2026 05:48 PM (IST)
Updated Date: Wed, 22 Apr 2026 04:04 AM (IST)

ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਖਨੌਰੀ ਪੁਲਿਸ ਵੱਲੋਂ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਖਨੌਰੀ ਸਬ ਇੰਸਪੈਕਟਰ ਯੋਗੇਸ਼ ਗਰਗ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਆਈਪੀਐੱਸ, ਡੀਐੱਸਪੀ ਮੂਨਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਪਾਰਟੀ ਹੌਲਦਾਰ ਬੀਰਦਵਿੰਦਰ ਸਿੰਘ, ਹੌਲਦਾਰ ਮਨਜਿੰਦਰ ਸਿੰਘ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ’ਤੇ ਸੀ ਇਕ ਸ਼ਖਸ ਪਦਾਰਥ ਖੇੜਾ ਸਾਈਡ ਵੱਲੋਂ ਪੱਕੀ ਸੜਕੇ ਸੜਕ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ। ਜੇ ਅੱਗੇ ਖੜ੍ਹੀ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਘਬਰਾ ਗਿਆ ਤੇ ਜਿਸਨੇ ਆਪਣੀ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿੱਚੋਂ ਇਕ ਚਿੱਟੇ ਰੰਗ ਦੀ ਮੋਮੀ ਕਾਗਜ਼ ਦੀ ਲਿਫਾਫੀ ਕੱਢ ਕੇ ਥੱਲੇ ਸੁੱਟ ਦਿੱਤੀ ਤੇ ਇਕਦਮ ਪਿੱਛੇ ਨੂੰ ਮੁੜਨ ਲਗਿਆ, ਜਿਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਹ ’ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕ ਕੇ ਕਾਬੂ ਕਰ ਕੇ ਨਾਮ ਪਤਾ ਪੁੱਛਿਆ, ਜਿਸ ਦੀ ਪਹਿਚਾਣ ਬਲਵਿੰਦਰ ਸਿੰਘ ਉਰਫ ਫੌ਼ਜ ਵਾਸੀ ਵਾਰਡ ਨੰਬਰ 10 ਖਨੌਰੀ, ਜ਼ਿਲ੍ਹਾ ਸੰਗਰੂਰ ਵਜੋਂ ਹੋਈ, ਜਿਸ ’ਤੇ ਕਾਰਵਾਈ ਕਰਦਿਆਂ ਖਨੌਰੀ ਪੁਲਿਸ ਵੱਲੋਂ ਬਲਵਿੰਦਰ ਸਿੰਘ ਉਰਫ ਫੌ਼ਜੀ ਦੇ ਖ਼ਿਲਾਫ਼ ਮੁਕੱਦਮਾ ਨੰਬਰ 35 ਅਧੀਨ ਦਰਜ ਕੀਤਾ ਗਿਆ ਹੈ।