ਪੱਤਰ ਪੇ੍ਰਰਕ, ਰਾਜਪੁਰਾ : ਥਾਣਾ ਸਿਟੀ ਪੁਲਿਸ ਨੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਤੇ ਇਕ ਜ਼ਖ਼ਮੀ ਹੋਣ 'ਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਪੁਲਿਸ ਕੋਲ ਸਤਨਾਮ ਸਿੰਘ ਵਾਸੀ ਗਾਂਧੀ ਕਾਲੋਨੀ ਪੁਰਾਣਾ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਕਿ ਉਸਦੇ ਸਾਂਢੂ ਦਾ ਲੜਕਾ ਹੁਸਨਪ੍ਰਰੀਤ ਸਿੰਘ ਤੇ ਸਾਲੇ ਦਾ ਲੜਕਾ ਪਵਨਦੀਪ ਸਿੰਘ ਸਕੂਟਰੀ 'ਤੇ ਸਵਾਰ ਹੋ ਕੇ ਜਦੋਂ ਗਗਨ ਚੌਕ ਰਾਜਪੁਰਾ ਕੋਲ ਪੁੱਜੇ ਤਾਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਚਾਲਕ ਨੇ ਸਕੂਟਰੀ 'ਚ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਹੁਸਨਪ੍ਰਰੀਤ ਸਿੰਘ ਦੀ ਮੌਤ ਹੋ ਗਈ ਜਦਕਿ ਪਵਨਦੀਪ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ। ਜਿਸ 'ਤੇ ਥਾਣਾ ਸਿਟੀ ਪੁਲਿਸ ਨੇ ਉਕਤ ਮਾਮਲੇ 'ਚ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
Publish Date:Tue, 07 Feb 2023 04:37 PM (IST)
