ਚਰਸ ਸਮੇਤ ਵਿਅਕਤੀ ਕਾਬੂ
ਚਰਸ ਸਮੇਤ ਇੱਕ ਵਿਅਕਤੀ ਕਾਬੂ
Publish Date: Fri, 20 Mar 2026 03:43 PM (IST)
Updated Date: Sat, 21 Mar 2026 04:02 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਨਸ਼ਾ ਮੁਕਤ ਮੁਹਿੰਮ ਨੂੰ ਹੁਲਾਰਾ ਦਿੰਦਿਆਂ ਲਹਿਰਾਗਾਗਾ ਪੁਲਿਸ ਨੇ ਵਿਸ਼ੇਸ਼ ਕਾਸੋ ਆਪ੍ਰੇਸ਼ਨ ਤਹਿਤ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਡੀਐੱਸਪੀ ਲਹਿਰਾ ਰਣਬੀਰ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਇਲਾਕੇ ਵਿਚ ਸ਼ੱਕੀ ਪੁਰਸ਼ਾਂ ਤੇ ਨਸ਼ਾ ਤਸਕਰਾਂ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ। ਇਸੇ ਦੌਰਾਨ ਪੁਲਿਸ ਟੀਮ ਨੇ ਮੁਸ਼ਤੈਦੀ ਦਿਖਾਉਂਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਵਿਅਕਤੀ ਕੋਲੋਂ 152 ਗ੍ਰਾਮ ਚਰਸ ਤੇ ਗਾਂਜਾ ਬਰਾਮਦ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਉਸ ਵਿਰੁੱਧ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ। ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ’ਚ ਵੀ ਜਾਰੀ ਰਹਿਣਗੇ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।