ਨਸ਼ੀਲੇ ਪਦਾਰਥ ਸਣੇ ਵਿਅਕਤੀ ਗ੍ਰਿਫ਼ਤਾਰ
ਨਸ਼ੀਲੇ ਪਦਾਰਥ ਸਣੇ ਇਕ ਵਿਅਕਤੀ ਗ੍ਰਿਫ਼ਤਾਰ
Publish Date: Tue, 07 Apr 2026 06:12 PM (IST)
Updated Date: Wed, 08 Apr 2026 04:06 AM (IST)
ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਪੁਲਿਸ ਨੇ ਇੱਕ ਨੌਜਵਾਨ ਨੂੰ ਨਸ਼ੀਲੇ ਪਦਾਰਥ ਸਣੇ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਅਮਰਨਾਥ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਆਈਪੀਐੱਸ, ਡੀਐੱਸਪੀ ਮੂਨਕ ਅਤੇ ਐੱਸਐੱਚਓ ਖਨੌਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਹ ਸਮੇਤ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਤੇ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸੀ ਤੇ ਜਦੋਂ ਉਹ ਪਿੰਡ ਕੱਚੀ ਖਨੌਰੀ ਚੁਰਸਤੇ ਲਾਗੇ ਸੀ ਤਾਂ ਉਨ੍ਹਾਂ ਨੂੰ ਪਿੰਡ ਪਦਾਰਥ ਖੇੜਾ ਵੱਲੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤੀ। ਜੋ ਸਾਹਮਣੇ ਖੜ੍ਹੀ ਪੁਲਿਸ ਪਾਰਟੀ ਨੂੰ ਦੇਖ ਕੇ ਇੱਕਦਮ ਪਿੱਛੇ ਵੱਲ ਨੂੰ ਮੁੜਨ ਲੱਗਾ ਜਿਸਨੇ ਆਪਣੀ ਕਿ ਕੈਪਰੀ ਦੀ ਜੇਬ ਵਿੱਚੋਂ ਲਿਫਾਫੇ ਦੀ ਪੁੜੀ ਕੱਢ ਕੇ ਬਾਹਰ ਸੁੱਟ ਦਿੱਤੀ। ਜਿਸ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਨੌਜਵਾਨ ਦੀ ਪਹਿਚਾਨ ਸੁਖਵੀਰ ਸਿੰਘ ਉਰਫ ਕੱਟੂ ਪੁੱਤਰ ਜੋਗਿੰਦਰ ਸਿੰਘ ਵਾਸੀ ਵਾਰਡ ਨੰਬਰ 12 ਖਨੌਰੀ ਥਾਣਾ ਖਨੌਰੀ ਸੰਗਰੂਰ ਵਜੋਂ ਹੋਈ। ਪੁਲਿਸ ਪਾਰਟੀ ਵੱਲੋਂ ਚੈਕਿੰਗ ਕੀਤੀ ਗਈ ਤਾਂ ਪਲਾਸਟਿਕ ਦੇ ਇੱਕ ਲਿਫਾਫੇ ਅੰਦਰੋਂ 7 ਗ੍ਰਾਮ ਹੀਰੋਇਨ (ਚਿੱਟਾ) ਬਰਾਮਦ ਹੋਈ।