ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Publish Date: Wed, 22 Apr 2026 06:58 PM (IST)
Updated Date: Thu, 23 Apr 2026 04:05 AM (IST)
ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਨੂੰ ਉਸ ਸਮੇ ਭਰਵਾਂ ਹੁੰਗਾਰਾ ਮਿਲਿਆ ਜਦੋ ਖਨੌਰੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ। ਐੱਸਐੱਚਓ ਖਨੌਰੀ ਸਬ ਇੰਸਪੈਕਟਰ ਯੋਗੇਸ਼ ਗਰਗ ਨੇ ਦੱਸਿਆ ਪੁਲਿਸ ਪਾਰਟੀ ਹੌਲਦਾਰ ਬੀਰਦਵਿੰਦਰ ਸਿੰਘ, ਹੌਲਦਾਰ ਮਨਜਿੰਦਰ ਸਿੰਘ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਇੱਕ ਵਿਅਕਤੀ ਪਦਾਰਥ ਖੇੜਾ ਪਾਸਿਓ ਪੱਕੀ ਸੜਕ ਤੇ ਸੜਕ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ। ਉਹ ਅੱਗੇ ਖੜੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਉਸਨੇ ਆਪਣੀ ਪੈਂਟ ਦੀ ਸੱਜੀ ਜੇਬ ਵਿੱਚੋ ਇਕ ਚਿੱਟੇ ਰੰਗ ਦੀ ਮੋਮੀ ਕਾਗਜ ਦੀ ਲਿਫਾਫੀ ਕੱਢ ਕੇ ਥੱਲੇ ਸੁੱਟ ਦਿੱਤੀ ਤੇ ਪਿੱਛੇ ਨੂੰ ਮੁੜਨ ਲੱਗਾ, ਜਿਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਹੋਣ ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕ ਕੇ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਸ ਦੀ ਪਹਿਚਾਣ ਬਲਵਿੰਦਰ ਸਿੰਘ ਉਰਫ ਫੌਜੀ ਵਾਸੀ ਵਾਰਡ ਨੰਬਰ 10 ਖਨੌਰੀ, ਜਿਲਾ ਸੰਗਰੂਰ ਵਜੋਂ ਹੋਈ, ਜਿਸ ਤੇ ਕਾਰਵਾਈ ਕਰਦਿਆਂ ਖਨੌਰੀ ਪੁਲਿਸ ਵੱਲੋਂ ਬਲਵਿੰਦਰ ਸਿੰਘ ਉਰਫ ਫੌਜੀ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ।