- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੀਦ ਆਉਣ ਕਾਰਨ ਕਾਰ ਦਰਖਤ ਨਾਲ ਟਕਰਾਈ ਇਕ ਮਹੀਨੇ ਦੇ ਬੱਚੇ ਦੀ ਮੌਤ, ਤਿੰਨ ਜਖਮੀ

ਫੋਟੋ 18ਪੀਟੀਐਲ: 32, 34:
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਬੁੱਧਵਾਰ ਦੁਪਹਿਰ ਸਮੇਂ ਸਮਾਣਾ-ਘੱਗਾ ਸੜਕ ਤੇ ਸਥਿਤ ਪਿੰਡ ਸ਼ਾਹਪੁਰ ਨਜ਼ਦੀਕ ਕਾਰ ਦੇ ਬੇਕਾਬੂ ਹੋ ਕੇ ਦਰੱਖਤ ’ਚ ਵੱਜਣ ਕਾਰਨ ਕਾਰ ’ਚ ਸਵਾਰ ਇਕ ਮਹੀਨੇ ਦੇ ਬੱਚੇ ਦੋ ਔਰਤਾਂ ਸਮੇਤ ਚਾਰ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਪਟਿਆਲਾ ਰੈਫਰ ਕਰ ਦਿੱਤਾ। ਜਾਣਕਾਰੀ ਅਨੁਸਾਰ ਅੰਗਰੇਜ਼ ਪੁੱਤਰ ਰਾਮਾ ਰਾਮ ਵਾਸੀ ਪਿੰਡ ਅਤਾਲਾ ਆਪਣੀ ਪਤਨੀ ਚਰਨੋ ਦੇਵੀ, ਨੂੰਹ ਮਨਪ੍ਰੀਤ ਕੌਰ ਪਤਨੀ ਕਰਮਪਾਲ ਤੇ ਇਕ ਮਹੀਨੇ ਦੇ ਪੋਤੇ ਮਨਕਿਰਤ ਨਾਲ ਕਾਰ ਵਿਚ ਸਵਾਰ ਹੋ ਕੇ ਪਟਿਆਲਾ ਵਿਖੇ ਪੋਤੇ ਨੂੰ ਡਾਕਟਰ ਨੂੰ ਦਿਖਾਉਣ ਤੋਂ ਬਾਅਦ ਜਦੋਂ ਉਹ ਵਾਪਸ ਪਿੰਡ ਪਰਤ ਰਹੇ ਸਨ ਪਰ ਜਦੋਂ ਉਹ ਪਿੰਡ ਸ਼ਾਹਪੁਰ ਦੇ ਨਜਦੀਕ ਪਹੁੰਚੇ ਤਾ ਅੰਗਰੇਜ਼ ਦੀ ਅੱਖ ਲੱਗ ਗਈ ਜਿਸ ਕਾਰਨ ਉਸ ਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਵੱਜੀ ਤੇ ਕਾਰ ਵਿਚ ਸਵਾਰ ਸਾਰੇ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਏ ਇੰਚਾਰਜ ਏਐਸਆਈ ਸ਼ੇਰ ਸਿੰਘ ਦੀ ਅਗਵਾਈ ਹੇਠ ਸਮਾਣਾ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਇਕ ਮਹੀਨੇ ਦੇ ਬੱਚੇ ਮਨਕਿਰਤ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਅੰਗਰੇਜ਼ ,ਉਸ ਦੀ ਪਤਨੀ ਚਰਨੋ ਅਤੇ ਨੂੰਹ ਮਨਪ੍ਰੀਤ ਦੀ ਹਾਲਤ ਗੰਭੀਰ ਹੋਣ ਕਾਰਨ ਪਟਿਆਲਾ ਰੈਫਰ ਕਰ ਦਿੱਤਾ।