ਓਪਨ ਯੂਨੀਵਰਸਿਟੀ ਵਿਖੇ ਪੁਸਤਕ ਲੋਕ ਅਰਪਣ
ਓਪਨ ਯੂਨੀਵਰਸਿਟੀ ਵਿਖੇ ਪੁਸਤਕ ਲੋਕ ਅਰਪਣ
Publish Date: Tue, 18 Aug 2026 04:17 PM (IST)
Updated Date: Tue, 18 Aug 2026 04:18 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਆਜ਼ਾਦੀ ਦਿਵਸ ਦੇ ਮੌਕੇ ਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਗੁਰਜੀਤ ਕੌਰ ਦੁਆਰਾ ਰਚਿਤ ਪੁਸਤਕ ਭਾਰਤ ਦੇ ਆਜ਼ਾਦੀ ਸੰਘਰਸ਼ ਵਿਚ ਹਰਿਆਣਾ ਦੀ ਭੂਮਿਕਾ ਦਾ ਲੋਕ ਅਰਪਣ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ . (ਡਾ.) ਰਤਨ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਵਾਈਸ ਚਾਂਸਲਰ ਨੇ ਡਾ. ਗੁਰਜੀਤ ਕੌਰ ਨੂੰ ਇਸ ਮਹੱਤਵਪੂਰਨ ਖੋਜ-ਆਧਾਰਿਤ ਪੁਸਤਕ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਰਚਨਾਵਾਂ ਆਜ਼ਾਦੀ ਸੰਗਰਾਮ ਦੇ ਇਤਿਹਾਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਤੇ ਖੋਜ ਨੂੰ ਪ੍ਰੋਤਸਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਸਮਾਰੋਹ ਵਿਚ ਡਾਇਰੈਕਟਰ ਸੀਕਾ, ਯੂਨੀਵਰਸਿਟੀ ਦੇ ਰਜਿਸਟਰਾਰ, ਡੀਨ ਸਟੂਡੈਂਟ ਵੈਲਫੇਅਰ, ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਫੈਕਲਟੀ ਮੈਂਬਰ ਵੀ ਹਾਜ਼ਰ ਸਨ। ਸਮੂਹ ਹਾਜ਼ਰੀਨ ਨੇ ਡਾ. ਗੁਰਜੀਤ ਕੌਰ ਨੂੰ ਇਸ ਅਕਾਦਮਿਕ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਪੁਸਤਕ ਦੀ ਭਰਪੂਰ ਸਰਾਹਨਾ ਕੀਤੀ। ਇਹ ਪੁਸਤਕ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਹਰਿਆਣਾ ਦੇ ਯੋਗਦਾਨ ਨੂੰ ਇਤਿਹਾਸਕ ਤੱਥਾਂ ਦੇ ਆਧਾਰ ਤੇ ਰੌਸ਼ਨ ਕਰਦੀ ਹੈ ਤੇ ਖੋਜਾਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਇੱਕ ਮਹੱਤਵਪੂਰਨ ਸੰਦਰਭ ਗ੍ਰੰਥ ਸਾਬਤ ਹੋਵੇਗੀ।