ਓਪਨ ਯੂਨੀਵਰਸਿਟੀ ਵੱਲੋਂ 'ਸਾਂਝ' ਅਲੂਮਨਾਈ ਮੀਟ 2026 ਕਰਵਾਈ ਓਪਨ ਯੂਨੀਵਰਸਿਟੀ ਵੱਲੋਂ 'ਸਾਂਝ' ਅਲੂਮਨਾਈ ਮੀਟ 2026 ਦਾ ਆਯੋਜਨ
Publish Date: Tue, 29 Sep 2026 04:18 PM (IST)
Updated Date: Tue, 29 Sep 2026 04:21 PM (IST)
ਸਟਾਫ ਰਿਪੋਰਟਰ•, ਪੰਜਾਬੀ ਜਾਗਰਣ•, ਪਟਿਆਲਾ : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ (ਜੇਜੀਐੱਨਡੀ ਪੀਐੱਸਓਯੂ), ਪਟਿਆਲਾ ਵੱਲੋਂ ਸਾਂਝ– ਅਲੂਮਨਾਈ ਮੀਟ 2026 ਕਰਵਾਈ ਗਈ। ਸਮਾਗਮ ਦਾ ਮੁੱਖ ਉਦੇਸ਼ ਯੂਨੀਵਰਸਿਟੀ ਤੇ ਇਸ ਦੇ ਪੁਰਾਣੇ ਵਿਦਿਆਰਥੀਆਂ (ਅਲੂਮਨਾਈ) ਵਿਚਕਾਰ ਅਟੁੱਟ ਰਿਸ਼ਤੇ ਦਾ ਜਸ਼ਨ ਮਨਾਉਣਾ ਸੀ, ਜਿਸ ਵਿਚ ਅਲੂਮਨਾਈ, ਮੌਜੂਦਾ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਨੇ ਕੀਤੀ। ਸਮਾਗਮ ਵਿਚ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀ, ਫੈਕਲਟੀ ਮੈਂਬਰ, ਅਲੂਮਨਾਈ ਅਤੇ ਵਿਦਿਆਰਥੀ ਹਾਜ਼ਰ ਸਨ। ਪ੍ਰੋਗਰਾਮ ਅਲੂਮਨਾਈ ਸੈੱਲ ਵੱਲੋਂ ਜੇ.ਜੀ.ਐੱਨ.ਡੀ. ਪੀ.ਐੱਸ.ਓ.ਯੂ. ਅਲੂਮਨਾਈ ਐਸੋਸੀਏਸ਼ਨ ਦੀ ਸਕੱਤਰ ਡਾ. ਪੂਜਾ ਅਗਰਵਾਲ ਦੀ ਦੇਖ-ਰੇਖ ਹੇਠ ਕੀਤਾ ਗਿਆ। ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਵਾਈਸ-ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਨੇ ਓਪਨ ਯੂਨੀਵਰਸਿਟੀ ਦੇ ਸਿਸਟਮ ਨੂੰ ਮਜ਼ਬੂਤ ਕਰਨ ਲਈ ਅਲੂਮਨਾਈ ਦੀ ਭਾਈਵਾਲੀ ਦੀ ਮਹੱਤਤਾ ਤੇ ਚਾਨਣਾ ਪਾਇਆ। ਅਲੂਮਨਾਈ ਸੈੱਲ ਦੀ ਕੋਆਰਡੀਨੇਟਰ ਡਾ. ਪੂਜਾ ਅਗਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਪੁਰਾਣੇ ਵਿਦਿਆਰਥੀ ਯੂਨੀਵਰਸਿਟੀ ਦੀ ਪ੍ਰਗਤੀ ਵਿੱਚ ਅਹਿਮ ਭਾਈਵਾਲ ਹਨ। ਯੂਨੀਵਰਸਿਟੀ ਦੇ ਐਸੋਸੀਏਟ ਡੀਨ ਅਕਾਦਮਿਕ ਮਾਮਲੇ ਡਾ. ਅਮਿਤੋਜ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਧੰਨਵਾਦ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਗਾਇਕੀ, ਡਾਂਸ ਅਤੇ ਕਵਿਤਾ ਉਚਾਰਨ ਸ਼ਾਮਲ ਸਨ। ਪ੍ਰੋਗਰਾਮ ਦੇ ਹਿੱਸੇ ਵਜੋਂ, ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਐਸੋਸੀਏਟ ਪ੍ਰੋਫੈਸਰ ਤੇ ਡੀਨ ਅਕਾਦਮਿਕ, ਸਨਮਾਨਿਤ ਅਲੂਮਨਾਈ ਡਾ. ਰੋਹਿਤ ਸਚਦੇਵਾ ਨੂੰ ਉਨ੍ਹਾਂ ਦੇ ਖੇਤਰ ਵਿਚ ਬਹੁੱਮੁਲੇ ਯੋਗਦਾਨ ਅਤੇ ਪ੍ਰਾਪਤੀਆਂ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।